26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੈਨਸ਼ਨਰ ਐਸੋਸੀਏਸ਼ਨ ਸਰਕਲ ਬਰਨਾਲਾ ਦੀ ਕਨਵੈਨਸ਼ਨ ਹੋਈ

Ad Position 21
No active advertisement
ਅਜੀਤ ਡੈਸਕ 07-02-2026
ਬਰਨਾਲਾ, 6 ਫਰਵਰੀ (ਅਸ਼ੋਕ ਭਾਰਤੀ)-ਪੈਨਸ਼ਨਰ ਐਸੋਸੀਏਸ਼ਨ ਰਜਿ: ਸਰਕਲ ਬਰਨਾਲਾ ਦੀ ਕਨਵੈੱਨਸ਼ਨ ਧਨੌਲਾ ਰੋਡ ਪੈਨਸ਼ਨ ਦਫ਼ਤਰ ਬਰਨਾਲਾ ਵਿਖੇ ਕੀਤੀ ਗਈ | ਇਸ ਮੌਕੇ ਸਰਕਲ ਪ੍ਰਧਾਨ ਪਿਆਰਾ ਲਾਲ, ਸਟੇਟ ਕਮੇਟੀ ਦੇ ਆਗੂ ਅਵਿਨਾਸ਼ ਚੰਦਰ ਸ਼ਰਮਾ ਪ੍ਰਧਾਨ, ਸ਼ਿੰਦਰ ਧੌਲਾ ਪ੍ਰੈਸ ਸਕੱਤਰ, ਭੁਪਿੰਦਰ ਕੁਮਾਰ ਕੱਕੜਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਲੜਨ ਦਾ ਸੁਨੇਹਾ ਦਿੱਤਾ | ਆਗੂਆਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਜਿੱਥੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਹੁਤ ਘਾਤਕ ਹੈ, ਉੱਥੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਭਾਰੀ ਵਾਧਾ ਹੋਵੇਗਾ | ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਚਾਰ ਲੇਬਰ ਕੋਡ ਕਾਨੂੰਨ ਦੀ ਨਿਖੇਧੀ ਕਰਦੇ ਹੋਏ ਪੈਨਸ਼ਨਰਾਂ ਦੀਆਂ ਮੰਗਾਂ ਮਨਾਉਣ ਲਈ ਬਿਜਲੀ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਤਿਆਰ ਰਹਿਣ ਲਈ ਕਿਹਾ | ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਰੂਪ ਚੰਦ ਤਪਾ, ਜਰਨੈਲ ਸਿੰਘ ਪੰਜ ਗੁਰਾਇਆ, ਜੱਗਾ ਸਿੰਘ ਧਨੌਲਾ ਗੋਬਿੰਦ ਕਾਂਤ, ਮੋਹਨ ਸਿੰਘ ਛੰਨਾ ਅਤੇ ਗੁਰਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਅਤੇ ਬਿਜਲੀ ਸੋਧ ਬਿੱਲ ਨਾਲ ਸਹਿਮਤ ਹੈ ਕਿਉਂਕਿ ਅੱਜ ਤੱਕ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਬਿਆਨ ਨਹੀਂ ਦਿੱਤਾ | ਮਗਨਰੇਗਾ ਦੀ ਥਾਂ ਨਵਾਂ ਲਿਆਂਦਾ ਮਜ਼ਦੂਰ ਵਿਰੋਧੀ ਜੀ ਰਾਮ ਜੀ ਦੀ ਨਿਖੇਧੀ ਕੀਤੀ | ਬੁਲਾਰਿਆਂ ਨੇ ਨੇ ਮੰਗ ਕੀਤੀ ਕਿ 16 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਦਿੱਤਾ ਜਾਵੇ, 2016 ਤੋਂ ਪਹਿਲਾਂ ਹੋਏ ਸੇਵਾ ਮੁਕਤ ਮੁਲਾਜ਼ਮਾਂ ਨੂੰ ਸੋਧੇ ਪੇ ਸਕੇਲ 2.59 ਫੈਕਟਰ ਨਾਲ ਲਾਗੂ ਕੀਤਾ ਜਾਵੇ, ਮੈਡੀਕਲ ਕੈਸ਼ਲੈਸ ਸਕੀਮ ਮੁੜ ਚਾਲੂ ਕੀਤੀ ਜਾਵੇ, 23 ਸਾਲਾਂ ਪੇ ਸਕੇਲ ਬਿਨਾਂ ਸ਼ਰਤ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਪੱਕੇ ਕੀਤੇ ਜਾਣ, ਰਹਿੰਦਾ ਬਕਾਇਆ ਤੁਰੰਤ ਦਿੱਤਾ ਜਾਵੇ ਆਦਿ | ਇਸ ਮੌਕੇ ਬਲਵੰਤ ਸਿੰਘ, ਕੁਲਦੀਪ ਸਿੰਘ, ਹਰਨੇਕ ਸੰਘੇੜਾ, ਬਹਾਦਰ ਸੰਘੇੜਾ, ਬੂਟਾ ਸਿੰਘ, ਮਿਰਜ਼ਾ ਸਿੰਘ, ਤੀਰਥ ਦਾਸ ਬਾਵਾ, ਬਹਾਦਰ ਸੇਖਾ, ਹਰਬੰਸ ਲਾਲ, ਜਗਦੀਸ਼ ਸਿੰਘ, ਭੋਲਾ ਭਦੌੜ, ਗੁਰਵਿੰਦਰ ਸਿੰਘ, ਜਗਰਾਜ ਬਾਜਵਾ, ਤਰਸੇਮ ਬਾਵਾ, ਗੁਰਜੰਟ ਸਿੰਘ, ਸੁਖਵੰਤ ਸਿੰਘ, ਰੁਲਦੂ ਸਿੰਘ, ਸਿਕੰਦਰ ਸਿੰਘ, ਹਰਬੰਸ ਸਿੰਘ, ਅਜਮੇਰ ਸਿੰਘ ਅਕਲੀਆ, ਗੋਰੀ ਸ਼ੰਕਰ ਸਰਕਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿਚ 19 ਵਿਸ਼ੇਸ਼ ਕੈਂਪ ਜਾਰੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਕੇਂਦਰੀ ਟਰੇਡ ਯੂਨੀਅਨਾਂ ਵਲੋਂ 12 ਦੀ ਹੜਤਾਲ ਨੂੰ ਸਫਲ ਬਣਾਉਣ ਲਈ ਕਨਵੈਨਸ਼ਨ <br/>
Ad Position 24