26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿਚ 19 ਵਿਸ਼ੇਸ਼ ਕੈਂਪ ਜਾਰੀ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 07-02-2026
ਬਰਨਾਲਾ, 6 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਮੁਹਿੰਮ ਜਾਰੀ ਹੈ | ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿਚ ਰੋਜ਼ਾਨਾ 19 ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿਚ ਵਿਸ਼ੇਸ਼ ਕੈਂਪ ਜਾਰੀ ਹਨ | ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਉਪਰੋਕਤ 19 ਕੈਂਪ ਇਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਰੋਜ਼ਾਨਾ ਲੱਗ ਰਹੇ ਹਨ ਅਤੇ ਇਨ੍ਹਾਂ ਇਲਾਕਿਆਂ ਵਿਚ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਤੋਂ ਬਾਅਦ ਇਹ ਕੈਂਪ ਹੋਰਾਂ ਪਿੰਡਾਂ ਅਤੇ ਵਾਰਡਾਂ ਵਿਚ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਣਾ ਹੈ, ਜਿਸ ਨਾਲ ਹਰ ਪਰਿਵਾਰ ਦਾ 10 ਲੱਖ ਰੁਪਏ ਸਾਲਾਨਾ ਦਾ ਨਕਦੀ ਰਹਿਤ ਇਲਾਜ ਹੋਵੇਗਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਦੇ ਨਾਲ- ਨਾਲ ਪ੍ਰਾਈਵੇਟ ਹਸਪਤਾਲ ਵੀ ਸੂਚੀਬੱਧ ਕੀਤੇ ਗਏ ਹਨ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕੈਂਪਾਂ ਵਿਚ ਪਹੁੰਚ ਕੇ ਰਜਿਸਟਰੇਸ਼ਨ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਮੁਲਾਜ਼ਮਾਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ-ਸਿਆਪਾ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਸਰਕਲ ਬਰਨਾਲਾ ਦੀ ਕਨਵੈਨਸ਼ਨ ਹੋਈ
Ad Position 24