26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਚਿੱਪ ਵਾਲੇ ਮੀਟਰਾਂ ਦਾ ਸਖ਼ਤ ਵਿਰੋਧ, ਕਿਸਾਨਾਂ ਵਲੋਂ ਬਿਜਲੀ ਦਫ਼ਤਰ ਅੱਗੇ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 07-02-2026
ਸ਼ਹਿਣਾ, 6 ਫਰਵਰੀ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਲੋਂ ਬਿਜਲੀ ਨੂੰ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਦੇਣ ਦੇ ਫ਼ੈਸਲੇ ਕਾਰਨ ਜੋ ਬਿਜਲੀ ਸੋਧ ਬਿੱਲ 2025 ਲਿਆਂਦੇ ਜਾ ਰਹੇ ਹਨ, ਉਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਮਹਿਕਮੇ ਰਾਹੀਂ ਠੇਕੇਦਾਰੀ ਸਿਸਟਮ ਤਹਿਤ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਲਾਏ ਜਾ ਰਹੇ ਹਨ ਜਿਸ ਦਾ ਆਮ ਲੋਕਾਂ 'ਤੇ ਬਹੁਤ ਮਾੜਾ ਅਸਰ ਪੈਣ ਜਾ ਰਿਹਾ ਹੈ, ਕਿਉਂਕਿ ਸ਼ਹਿਣਾ ਵਿਚ ਜਿਸ ਘਰਾਂ 'ਤੇ ਧੱਕੇ ਨਾਲ ਚਿੱਪ ਵਾਲੇ ਮੀਟਰ ਲਾਏ ਹਨ | ਉਨ੍ਹਾਂ ਨੂੰ ਸਰਦੀ ਦੇ ਮੌਸਮ ਵਿਚ ਵੱਡਾ ਬਿੱਲ ਆ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਭਾਕਿਯੂ ਝੜੂਨੀ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਪੰਧੇਰ, ਭਾਕਿਯੂ ਡਕੌਦਾ ਧਨੇਰ ਦੇ ਰਾਮ ਸਿੰਘ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਬੇਅੰਤ ਸਿੰਘ ਦੀ ਅਗਵਾਈ ਹੇਠ ਐਸ.ਡੀ.ਓ. ਸ਼ਹਿਣਾ ਨਿਰਮਲ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਚਿੱਪ ਵਾਲੇ ਮੀਟਰ ਨਾ ਲਾਉਣ ਲਈ ਕਿਹਾ ਅਤੇ ਕਿਸਾਨਾਂ ਨੇ ਬਿਜਲੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਭਜੋਤ ਸਿੰਘ ਸਿੱਧੂ, ਬੇਅੰਤ ਸਿੰਘ ਗਿੱਲ, ਮਗਨਦੀਪ ਸਿੰਘ ਮਗਨਾ, ਭੋਲਾ ਸਿੰਘ ਮੌੜ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਪੈਨਸ਼ਨਰਜ਼ ਨੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਟਾਲ-ਮਟੋਲ ਨੀਤੀ ਉਪਰ ਰੋਸ ਪ੍ਰਗਟਾਇਆ <br/>
Ad Position 24