26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 07-02-2026
ਹੰਡਿਆਇਆ, 6 ਫਰਵਰੀ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਪੁਲਿਸ ਵਲੋਂ ਇਕ ਵਿਅਕਤੀ ਨੂੰ 75 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਹੌਲਦਾਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਦਾਣਾ ਮੰਡੀ ਹੰਡਿਆਇਆ ਵਿਖੇ ਸ਼ੱਕ ਦੇ ਆਧਾਰ 'ਤੇ ਸਨੀ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਕਿਲਾ ਪੱਤੀ, ਹੰਡਿਆਇਆ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 75 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਬੱਚਿਆਂ ਲਈ ਰੰਗਾਰੰਗ ਪ੍ਰੋਗਰਾਮ 13 ਨੂੰ ਅਗਲੀ ਖ਼ਬਰ ਡਾਕਟਰਾਂ ਦੀਆਂ ਖ਼ਾਲੀ ਅਸਾਮੀਆਂ ਨੂੰ ਪੂਰਾ ਕਰਵਾਉਣ ਦੀ ਲਈ ਰੋਸ ਧਰਨਾ 9 ਨੂੰ <br/>
Ad Position 24