ਜਗਦੇਵ ਸਿੰਘ ਧੂਰਕੋਟ 'ਆਪ' ਐਸ.ਸੀ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ
ਅਜੀਤ ਡੈਸਕ
07-02-2026
ਰੂੜੇਕੇ ਕਲਾਂ, 6 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦਾ ਨੌਜਵਾਨ ਆਗੂ ਜਗਦੇਵ ਸਿੰਘ ਧੂਰਕੋਟ ਨੂੰ ਬਲਾਕ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ ਅਤੇ ਅਹੁਦੇਦਾਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਬਲਾਕ ਪ੍ਰਧਾਨ ਜਗਦੇਵ ਸਿੰਘ ਧੂਰਕੋਟ ਨੇ ਕਿਹਾ ਕਿ ਐਸ.ਸੀ. ਵਰਗ ਦੀਆਂ ਸਮੱਸਿਆਵਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੱਕ ਲਿਜਾਇਆ ਜਾਵੇਗਾ | ਬਲਾਕ ਦੀ 10 ਪਿੰਡਾਂ ਨਾਲ ਸਬੰਧਿਤ ਐਸ.ਸੀ. ਭਾਈਚਾਰੇ ਦੇ ਲੋਕਾਂ ਨਾਲ ਜਨਤਕ ਮੀਟਿੰਗਾਂ ਕਰ ਕੇ ਸਮੱਸਿਆਵਾਂ ਸੁਣੀਆਂ ਜਾਣਗੀਆਂ |