ਬਰਨਾਲਾ, 6 ਫਰਵਰੀ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ 14 ਫਰਵਰੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਕੀਤਾ ਜਾਵੇਗਾ | ਇਹ ਜਾਣਕਾਰੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਸਿਕੰਦਰ ਸਿੰਘ ਸੂਬਾ ਮੀਤ ਪ੍ਰਧਾਨ ਨੇ ਸਾਂਝੇ ਤੌਰ 'ਤੇ ਦਿੱਤੀ ਤੇ ਦੱਸਿਆ ਕਿ ਸਰਕਾਰ ਵਲੋਂ ਕੰਪਿਊਟਰ ਅਧਿਆਪਕ ਪ੍ਰਤੀ ਆਪਣਾਏ ਜਾ ਰਹੇ ਭੇਦ ਭਾਵ ਦੇ ਵਤੀਰਾ ਵਿਰੁੱਧ ਰੋਅ ਅਤੇ ਰੋਸ ਪਾਇਆ ਜਾ ਰਿਹਾ ਹੈ ਕਿ ਗੈਰ-ਵਿੱਦਿਅਕ ਕੰਮਾਂ ਲਈ ਸਰਕਾਰੀ ਟੈਗ ਅਤੇ ਸਹੂਲਤਾਂ ਦੇਣ ਸਮੇਂ ਕਿ ਸੁਸਾਇਟੀ ਦਾ ਹਵਾਲਾ ਦੇ ਕੇ ਸਹੂਲਤਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ | ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਭਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫ਼ਸਰਾਂ ਨਾਲ ਜੱਥੇਬੰਦੀ ਦੀਆਂ ਹੋ ਚੁੱਕੀਆਂ ਹਨ, ਹਰ ਮੀਟਿੰਗ ਵਿਚ ਲਾਰਿਆਂ ਤੋਂ ਸਵਾਏ ਕੁੱਝ ਪੱਲੇ ਨਹੀਂ ਪਿਆ | ਆਗੂਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ ਵਿਚ ਪਹੁੰਚ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ |