27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬਰੌਡਵੇ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 07-02-2026
ਮਹਿਲ ਕਲਾਂ, 6 ਫਰਵਰੀ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਅਤੇ ਆਪਣੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਸਕੂਲ ਪਿ੍ੰਸੀਪਲ ਮੁਹੰਮਦ ਆਰਿਫ਼ ਸੈਫ਼ੀ ਦੀ ਅਗਵਾਈ ਹੇਠ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੇ ਵਿਦਿਆਰਥੀਆਂ ਲਈ 'ਜ਼ਿੰਦਗੀ ਅਤੇ ਉਸ ਨਾਲ ਸਬੰਧਿਤ ਹੁਨਰ' ਵਿਸ਼ੇ 'ਤੇ ਕਾੳਾੂਸਲਿੰਗ ਅਤੇ ਗਾਈਡੈਂਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਫ਼ੈਸਲੇ ਲੈਣ, ਸਮੇਂ ਦੀ ਮਹੱਤਤਾ, ਆਤਮ-ਵਿਸ਼ਵਾਸ, ਤਣਾਅ ਪ੍ਰਬੰਧਨ, ਕੈਰੀਅਰ ਚੋਣ ਅਤੇ ਸਕਾਰਾਤਮਿਕ ਸੋਚ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਮੁਹੰਮਦ ਆਰਿਫ ਸੈਫੀ ਨੇ ਉਦਾਹਰਨਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਲਕਸ਼ ਨਿਰਧਾਰਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਕਾਦਮਿਕ ਗਿਆਨ ਦੇ ਨਾਲ-ਨਾਲ ਜੀਵਨ ਹੁਨਰ ਵਿਦਿਆਰਥੀਆਂ ਦੇ ਸੰਤੁਲਿਤ ਅਤੇ ਸਫਲ ਭਵਿੱਖ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿਚ ਸੋਚਣ ਅਤੇ ਆਪਣੀ ਸਮਰੱਥਾ ਨੂੰ ਪਛਾਣਨ ਲਈ ਇਸ ਤਰ੍ਹਾਂ ਦੇ ਸੈਮੀਨਾਰਾਂ ਦੀ ਲੋੜ ਉੱਤੇ ਜ਼ੋਰ ਦਿੱਤਾ | ਸੈਮੀਨਾਰ ਦੇ ਅੰਤ ਵਿਚ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ ਅਤੇ ਇਹ ਪ੍ਰੋਗਰਾਮ ਨੂੰ ਬਹੁਤ ਹੀ ਲਾਭਦਾਇਕ ਅਤੇ ਪ੍ਰੇਰਨਾਦਾਇਕ ਰਿਹਾ |

Ad Position 22
No active advertisement
ਪਿਛਲੀ ਖ਼ਬਰ ਇੰਜੀ: ਸ਼ੀਤਲ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਮਜ਼ਦੂਰਾਂ ਨਾਲ ਕੀਤੀਆਂ ਮੀਟਿੰਗਾਂ <br/> ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਵਿੱਤ ਮੰਤਰੀ ਦੀ ਕੋਠੀ ਦਾ 14 ਨੂੰ <br/>
Ad Position 24