ਸ਼ਹਿਣਾ, 6 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਤਹਿਤ ਪਿੰਡਾਂ ਵਿਚ ਮਨਰੇਗਾ ਬਚਾਓ ਸੰਗਰਾਮ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਹ ਸ਼ਬਦ ਇੰਜ: ਰਾਜਵਿੰਦਰ ਸਿੰਘ ਸੂਬਾ ਕੁਆਰਡੀਨੇਟਰ ਐਸ.ਸੀ ਵਿੰਗ ਕਾਂਗਰਸ ਨੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਸਮੇਂ ਜੋ ਸਹੂਲਤਾਂ ਪਛੜੀਆਂ ਸ਼ੇ੍ਰਣੀਆਂ ਲਈ ਲਾਗੂ ਹੋਈਆਂ, ਭਾਜਪਾ ਦੀ ਮੌਜੂਦਾ ਕੇਂਦਰ ਸਰਕਾਰ ਉਨ੍ਹਾਂ ਨੂੰ ਬੰਦ ਕਰ ਕੇ ਗ਼ਰੀਬਾਂ ਦੇ ਹੱਕਾਂ ਤੇ ਡਾਕੇ ਮਾਰ ਰਹੀ ਹੈ | ਉਨ੍ਹਾਂ ਕਿਹਾ ਕਿ ਦੇਸ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਭਾਜਪਾ ਦੇ ਰਾਜ ਸਮੇਂ ਹੋਇਆ ਹੈ, ਕਿ ਲੋਕ ਹਿਤ ਲਈ ਜਾਰੀ ਹੋਈਆਂ ਸਕੀਮਾਂ ਨੂੰ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਜਾਵੇ | ਇੰਜ: ਰਾਜਵਿੰਦਰ ਸਿੰਘ ਸੀਤਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਲਗਾਤਾਰ ਨਰੇਗਾ ਨੂੰ ਬੰਦ ਕਰਨ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੀ ਹੈ ਅਤੇ ਇਸ ਸਕੀਮ ਨੂੰ ਕਦੇ ਵੀ ਬੰਦ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਅਮਰਜੀਤ ਸਿੰਘ, ਸੁਖਦੇਵ ਸਿੰਘ, ਕੇਵਲ ਸਿੰਘ, ਰਾਮ ਸਿੰਘ, ਰੇਸ਼ਮ ਸਿੰਘ ਅਤੇ ਹੋਰ ਨਰੇਗਾ ਮਜ਼ਦੂਰ ਹਾਜ਼ਰ ਸਨ |