27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਖੱੁਡੀ ਖ਼ੁਰਦ ਵਿਖੇ ਮੁਫ਼ਤ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 07-02-2026
ਹੰਡਿਆਇਆ, 6 ਫਰਵਰੀ (ਗੁਰਜੀਤ ਸਿੰਘ ਖੱੁਡੀ)-ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ, ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ: ਰਮਨ ਖੰਨਾ, ਡਾਇਰੈਕਟਰ ਹੋਮਿਉਪੈਥੀ ਡਾ: ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ: ਅਮਨ ਕੌਂਸ਼ਲ ਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਰਾਜੀਵ ਜਿੰਦੀਆ ਦੀ ਅਗਵਾਈ 'ਚ ਮੁਫ਼ਤ ਆਯੂਸ਼ ਮੈਡੀਕਲ ਚੈੱਕਅਪ ਕੈਂਪ ਪਿੰਡ ਖੱੁਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਰਪੰਚ ਦਵਿੰਦਰ ਸਿੰਘ ਰਟੋਲ, ਸਾਬਕਾ ਸਰਪੰਚ ਜਸਕਰਨ ਸਿੰਘ ਚੂੰਘ, ਭਗਵਾਨ ਦਾਸ ਸ਼ਰਮਾ, ਨਿੰਦਰਜੀਤ ਸਿੰਘ ਨੇ ਕੀਤਾ | ਕੈਂਪ 'ਚ ਨੋਡਲ ਅਫ਼ਸਰ ਡਾ: ਅਮਨਦੀਪ ਸਿੰਘ, ਅਰੋਗਿਆ ਕੇਂਦਰ ਖੱੁਡੀ ਖ਼ੁਰਦ ਦੇ ਏ.ਐਮ.ਓ. ਡਾ: ਰਾਕੇਸ਼ ਕੁਮਾਰ, ਆਯੁਰਵੈਦਿਕ ਵਿਭਾਗ ਵਲੋਂ ਡਾ: ਸੀਤੂ ਢੀਂਗਰਾ, ਡਾ: ਹਰਜੋਤ ਸ਼ਰਮਾ, ਉਪ ਵੈਦ ਯਾਦਵਿੰਦਰ ਸਿੰਘ, ਨਵਰਾਜ ਸਿੰਘ, ਗੁਰਸਿੰਘਾਰ ਸਿੰਘ, ਹੋਮੀਊਪੈਥਿਕ ਵਿਭਾਗ ਵਲੋਂ ਡਾ: ਪਰਮਜੀਤ ਕੌਰ ਐਚ.ਐਮ.ਓ. ਵਲੋਂ 537 ਮਰੀਜਾਂ ਦਾ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਿਸਪੈਂਸਰ ਗੁਰਚਰਨ ਸਿੰਘ ਔਲਖ, ਪੰਚ ਪੁਸ਼ਪਿੰਦਰ ਸਿੰਘ, ਸੁਖਵੀਰ ਸਿੰਘ ਬੱਗਾ, ਸੁਖਦੇਵ ਕੌਰ, ਕੁਲਦੀਪ ਸਿੰਘ, ਸੰਦੀਪ ਕੌਰ, ਰਾਜਵਿੰਦਰ ਕੌਰ ਖੱੁਡੀ, ਜਸਵੀਰ ਕੌਰ ਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਧੂਰਕੋਟ ਵਿਖੇ ਮਗਨਰੇਗਾ ਵਰਕਰਾਂ ਦੀ ਮੀਟਿੰਗ <br/> ਅਗਲੀ ਖ਼ਬਰ ਇੰਜੀ: ਸ਼ੀਤਲ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਮਜ਼ਦੂਰਾਂ ਨਾਲ ਕੀਤੀਆਂ ਮੀਟਿੰਗਾਂ <br/>
Ad Position 24