27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪਿੰਡ ਧੂਰਕੋਟ ਵਿਖੇ ਮਗਨਰੇਗਾ ਵਰਕਰਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-02-2026
ਰੂੜੇਕੇ ਕਲਾਂ, 6 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਵਲੋਂ ਦੇਸ਼ ਭਰ 'ਚੋਂ ਸ਼ੁਰੂ ਕੀਤੀ ਗਈ ਮਨਰੇਗਾ ਬਚਾਓ ਸੰਗਰਾਮ ਤਹਿਤ ਕਾਂਗਰਸ ਪਾਰਟੀ ਦੇ ਵਰਕਰ, ਅਹੁਦੇਦਾਰਾਂ ਵਲੋਂ ਨੌਜਵਾਨ ਆਗੂ ਰਾਜਵਿੰਦਰ ਸਿੰਘ ਸੀਤਲ ਦੀ ਅਗਵਾਈ ਵਿਚ ਪਿੰਡ ਧੂਰਕੋਟ ਵਿਖੇ ਮਗਨਰੇਗਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਦੀ ਭਾਜਪਾ ਦੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਗਨਰੇਗਾ ਕਾਨੂੰਨ ਵਿਚ ਬਦਲਾਅ ਕਰ ਕੇ ਗ਼ਰੀਬ ਲੋਕਾਂ ਦਾ ਰੁਜ਼ਗਾਰ ਖੋਹ ਰਹੀ ਹੈ | ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਨੇ ਮਗਨਰੇਗਾ ਮਜ਼ਦੂਰਾਂ ਨਾਲ ਹੋ ਰਹੀ ਧੱਕੇਸ਼ਾਹੀ ਸਬੰਧੀ ਚੁੱਪ ਧਾਰੀ ਹੋਈ ਹੈ | ਕਾਂਗਰਸ ਪਾਰਟੀ ਗ਼ਰੀਬ ਲੋਕਾਂ ਨਾਲ ਚਟਾਨ ਵਾਂਗ ਖੜੀ ਹੈ ਜਿਸ ਕਰ ਕੇ ਪਾਰਟੀ ਵਲੋਂ ਨਰੇਗਾ ਮਜ਼ਦੂਰਾਂ ਦੇ ਹੱਕ ਵਿਚ ਦੇਸ਼ ਪੱਧਰੀ ਅੰਦੋਲਨ ਕੀਤਾ ਜਾ ਰਿਹਾ ਹੈ | ਇਸ ਮੌਕੇ ਰਾਜ ਸਿੰਘ, ਕਾਂਗਰਸੀ ਆਗੂ ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਬਲਕੌਰ ਸਿੰਘ ਤੋਂ ਇਲਾਵਾ ਕਾਂਗਰਸੀ ਵਰਕਰ ਤੇ ਨਰੇਗਾ ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਬਰਨਾਲਾ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਖੱੁਡੀ ਖ਼ੁਰਦ ਵਿਖੇ ਮੁਫ਼ਤ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ <br/>
Ad Position 24