27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 11 ਨੂੰ

Ad Position 21
No active advertisement
ਅਜੀਤ ਡੈਸਕ 07-02-2026
ਬਰਨਾਲਾ, 6 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹੇ ਵਿਚ ਬਜ਼ੁਰਗਾਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਬਜ਼ੁਰਗਾਂ ਨੂੰ ਇੱਕੋ ਛੱਤ ਹੇਠ ਸਿਹਤ ਸੇਵਾਵਾਂ ਅਤੇ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ 5 ਵਿਸ਼ੇਸ਼ ਮੈਡੀਕਲ ਅਤੇ ਹੋਲਿਸਟਿਕ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ 11 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਪਾਰਕ, ਕੱਚਾ ਕਾਲਜ ਰੋਡ ਬਰਨਾਲਾ ਵਿਚ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ 20 ਫਰਵਰੀ ਨੂੰ ਸੀ.ਐਚ.ਸੀ ਧਨੌਲਾ, 24 ਫਰਵਰੀ ਬਾਬਾ ਫੂਲ ਸਰਕਾਰੀ ਬਿਰਧ ਘਰ ਤਪਾ, 27 ਫਰਵਰੀ ਨੂੰ ਸੀ.ਐਚ.ਸੀ ਮਹਿਲ ਕਲਾਂ ਅਤੇ ਸੀ.ਐਚ.ਸੀ ਭਦੌੜ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਖ਼ਾਸ ਤੌਰ 'ਤੇ ਮੋਤੀਆਬਿੰਦ ਦੀ ਸਰਜਰੀ ਲਈ ਅਸੈਸਮੈਂਟ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੀਨੀਅਰ ਸਿਟੀਜ਼ਨ ਐਕਟ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਬਜ਼ੁਰਗਾਂ ਨੂੰ ਡਿਜੀਟਲ ਅਤੇ ਵਿੱਤੀ ਸਾਖਰਤਾ ਸਬੰਧੀ ਜਾਗਰੂਕ ਕੀਤਾ ਜਾਵੇਗਾ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਤਿੰਦਰਪਾਲ ਕੌਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਮੌਕੇ 'ਤੇ ਹੀ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਲਈ ਤਕਨੀਕੀ ਟੀਮਾਂ ਤਾਇਨਾਤ ਰਹਿਣਗੀਆਂ | ਬਜ਼ੁਰਗਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਲਈ ਯੋਗਾ ਸੈਸ਼ਨ ਅਤੇ ਟਰੈਡੀਸ਼ਨਲ ਕ੍ਰਾਫਟ ਵਰਕਸ਼ਾਪਾਂ ਵੀ ਲਗਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਸਮਾਗਮ 8 ਨੂੰ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਬਰਨਾਲਾ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ <br/>
Ad Position 24