27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਾਹਿਤਕ ਸਮਾਗਮ 8 ਨੂੰ

Ad Position 21
No active advertisement
ਅਜੀਤ ਡੈਸਕ 07-02-2026
ਬਰਨਾਲਾ, 6 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ ਮਿਤੀ 8 ਫਰਵਰੀ ਨੂੰ ਸਵੇਰੇ 11 ਵਜੇ ਪੰਜਾਬ ਆਈ.ਟੀ.ਆਈ., ਹੰਡਿਆਇਆ ਰੋਡ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਵਿਚ ਸਤਵੰਤ ਕੌਰ ਪੰਧੇਰ ਦੇ ਕਾਵਿ ਸੰਗ੍ਰਹਿ ਕਾਦਰ ਦੀ ਕੁਦਰਤ, ਜਗਜੀਤ ਸਿੰਘ ਵਜੀਦਕੇ ਦੇ ਗ਼ਜ਼ਲ ਸੰਗ੍ਰਹਿ ਸੁਲਗ਼ਦੇ ਪੰਨੇ ਅਤੇ ਵਿਚਾਰ ਸੰਗ੍ਰਹਿ ਰੌਸ਼ਨੀਆਂ ਦੀ ਦਸਤਕ, ਬਿੰਨੀ ਬਰਨਾਲਵੀ ਦੇ ਕਾਵਿ ਸੰਗ੍ਰਹਿ ਬੇਗਾਨੀ ਚੱਕੀ ਦਾ ਲੋਕ ਅਰਪਣ ਕੀਤਾ ਜਾਵੇਗਾ | ਇਨ੍ਹਾਂ ਪੁਸਤਕਾਂ ਉੱਤੇ ਬੂਟਾ ਸਿੰਘ ਚੌਹਾਨ, ਤੇਜਾ ਸਿੰਘ ਤਿਲਕ, ਭੋਲਾ ਸਿੰਘ ਸੰਘੇੜਾ, ਡਾ: ਸੰਪੂਰਨ ਸਿੰਘ ਟੱਲੇਵਾਲੀਆ, ਦਰਸ਼ਨ ਸਿੰਘ ਗੁਰੂ, ਡਾ: ਰਾਮਪਾਲ ਸਿੰਘ ਸ਼ਾਹਪੁਰੀ ਅਤੇ ਡਾ: ਭੁਪਿੰਦਰ ਸਿੰਘ ਬੇਦੀ ਆਪਣੇ ਵਿਚਾਰ ਪੇਸ਼ ਕਰਨਗੇ ਉਪਰੰਤ ਕਵੀ ਦਰਬਾਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 11 ਨੂੰ
Ad Position 24