27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 3 ਸੋਨੇ ਤੇ ਇਕ ਚਾਂਦੀ ਦਾ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 07-02-2026
ਬਰਨਾਲਾ, 6 ਫਰਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਫਾੳਾੂਡੇਸ਼ਨ ਵਲੋਂ ਕਰਵਾਏ ਗਏ ਸਾਇੰਸ ਉਲੰਪੀਅਡ ਪ੍ਰੀਖਿਆ 'ਚੋਂ 3 ਸੋਨੇ ਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸੰਸਥਾ ਦੇ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੰਦਿਆਂ ਦੱਸਿਆ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਹੈਸਮੀਤ ਸਿੰਘ, ਨੌਵੀਂ ਜਮਾਤ ਦੇ ਵਿਦਿਆਰਥੀ ਦੇਸਵੀਰ ਸਿੰਘ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਅਭੀਨਵ ਗਰਗ ਨੇ ਸੋਨ ਤਗਮਾ ਜਿੱਤਿਆ ਜਦਕਿ ਨੌਵੀਂ ਜਮਾਤ ਦੀ ਵਿਦਿਆਰਥਣ ਪਿ੍ਜਾਂਲ ਨੂਰ ਕੌਰ ਨੇ ਚਾਂਦੀ ਦੀ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 10 ਨੂੰ ਅਗਲੀ ਖ਼ਬਰ ਰੇਤੇ ਦੀਆਂ ਅਣ-ਢਕੀਆਂ ਟਰਾਲੀਆਂ ਹਾਦਸਿਆਂ ਨੂੰ ਦੇ ਰਹੀਆਂ ਨੇ ਸੱਦਾ <br/>
Ad Position 24