ਮਹਿਲ ਕਲਾਂ, 6 ਫਰਵਰੀ (ਅਣਖੀ)-ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 10 ਫਰਵਰੀ, ਮੰਗਲਵਾਰ ਨੂੰ ਸ਼ਾਮ 4 ਤੋਂ 6 ਵਜੇ ਤੱਕ ਮੀਰੀ ਪੀਰੀ ਸੇਵਾ ਲਹਿਰ ਵਲੋਂ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮਾਸਟਰ ਯਸ਼ਪਾਲ ਸਿੰਘ ਯਾਦਗਾਰੀ ਪਾਰਕ ਨੇੜੇ ਸਰਕਾਰੀ ਹਸਪਤਾਲ ਮਹਿਲ ਕਲਾਂ ਸੋਢੇ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੀਰੀ ਪੀਰੀ ਸੇਵਾ ਲਹਿਰ ਦੇ ਪ੍ਰਧਾਨ ਭਾਈ ਸਵਰਨ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮੌਕੇ ਪ੍ਰਚਾਰਕ ਸ਼੍ਰੋਮਣੀ ਕਮੇਟੀ ਭਾਈ ਮੋਹਨ ਸਿੰਘ ਨਰਿੰਦਰਪੁਰਾ ਕਥਾ ਕੀਰਤਨ ਦੁਆਰਾ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉਪਰ ਚੱਲਣ ਲਈ ਪ੍ਰੇਰਿਤ ਕਰਨਗੇ |