27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 13 ਨੂੰ <br/>

Ad Position 21
No active advertisement
ਅਜੀਤ ਡੈਸਕ 07-02-2026
ਟੱਲੇਵਾਲ, 6 ਫਰਵਰੀ (ਸੋਨੀ ਚੀਮਾ)-ਪਿੰਡ ਗਹਿਲ ਦੇ ਪ੍ਰਸਿੱਧ ਅਸਥਾਨ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ 13 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ੳੱੁਘੇ ਸਮਾਜ ਸੇਵੀ ਹਰਜਿੰਦਰ ਸਿੰਘ ਧਾਲੀਵਾਲ ਕੈਨੇਡਾ ਪੱੁਤਰ ਸਾਬਕਾ ਸਰਪੰਚ ਸਵ: ਅਜੀਤ ਸਿੰਘ ਗਹਿਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਫਾਉਂਡੇਸ਼ਨ ਕੈਨੇਡਾ ਵਲੋਂ ਮਾਨਵਤਾ ਦੀ ਸੇਵਾ ਲਈ ਇਕ ਹੋਰ ਉਪਰਾਲਾ ਕਰਦਿਆਂ ਸਮੂਹ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਪਿੰਡ ਗਹਿਲ ਦੇ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ 13 ਫਰਵਰੀ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਸਟੇਟ ਐਵਾਰਡੀ ਡਾ: ਰਮੇਸ਼ ਐਮ.ਡੀ ਸੁਪਰਸਪੈਸਲਿਟੀ ਆਈ.ਐਂਡ ਲੇਜ਼ਰ ਸੈਂਟਰ ਲੁਧਿਆਣਾ, ਡਾ: ਅਕਰਸਨ ਐਮ.ਐਸ ਸਮੇਤ ਟੀਮ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨਗੇ ਅਤੇ ਲੋੜਵੰਦਾਂ ਦੇ ਲੈਂਜ ਵਾਲੇ ਅਪਰੇਸ਼ਨ ਵੀ ਕੀਤੇ ਜਾਣਗੇ | ਇਸ ਮੌਕੇ ਬਾਬਾ ਸੂਬਾ ਸਿੰਘ ਚੰਦੂਆਣਾ ਸਾਹਿਬ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁੰਦਰ ਲਿਖਾਈ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 10 ਨੂੰ
Ad Position 24