ਬਰਨਾਲਾ, 6 ਫਰਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਦੀ ਸ਼ਬਦਾਵਲੀ ਨੂੰ ਮਜ਼ਬੂਤ ਕਰਨਾ ਅਤੇ ਭਾਸ਼ਾਈ ਕੁਸ਼ਲਤਾਵਾਂ ਨੂੰ ਵਿਕਸਿਤ ਕਰਨਾ ਸੀ | ਪਿ੍ੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |