ਮਹਿਲ ਕਲਾਂ, 6 ਫਰਵਰੀ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਬਲਾਕ ਮਹਿਲ ਕਲਾਂ ਦੀ ਮੀਟਿੰਗ 11 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਵੇਗੀ | ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਬਲਾਕ ਪ੍ਰਧਾਨ ਮਹਿਲ ਕਲਾਂ ਨੇ ਦੱਸਿਆ ਇਸ ਮੀਟਿੰਗ ਵਿਚ ਗੁਰਨਾਮ ਸਿੰਘ ਭੋਤਨਾ ਜ਼ਿਲ੍ਹਾ ਪ੍ਰਧਾਨ ਬਰਨਾਲਾ ਅਤੇ ਜ਼ਿਲ੍ਹੇ ਦੀ ਸਮੁੱਚੀ ਟੀਮ ਭਾਗ ਲਵੇਗੀ | ਇਸ ਮੀਟਿੰਗ ਵਿਚ ਬਲਾਕ ਮਹਿਲ ਕਲਾਂ ਦੀ ਨਵੀਂ ਕਮੇਟੀ ਦੀ ਸਾਲਾਨਾ ਚੋਣ ਕੀਤੀ ਜਾਵੇਗੀ ਅਤੇ ਸ਼ਹੀਦੀ ਸਮਾਗਮ ਸਬੰਧੀ ਵਿਚਾਰ ਵਟਾਂਦਰਾ ਕਰ ਕੇ ਸਮਾਗਮ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ | ਉਪਰੰਤ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੀਟਿੰਗ ਵਿਚ ਬਲਾਕ ਮਹਿਲ ਕਲਾਂ ਦੇ ਸਾਰੇ ਸਾਬਕਾ ਸੈਨਿਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ |