ਬਰਨਾਲਾ, 6 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਲਗਭਗ ਦੋ ਮਹੀਨਿਆਂ ਤੋਂ ਬਠਿੰਡਾ-ਰਾਜਪੁਰਾ ਸੈਕਸ਼ਨ 'ਤੇ ਬੰਦ ਪਈਆਂ ਰੇਲ ਗੱਡੀਆਂ ਮੁੜ ਸ਼ੁਰੂ ਹੋ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਬਰਨਾਲਾ ਦੇ ਸੁਪਰਡੰਟ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪਿਛਲੇ ਬਹੁਤ ਦਿਨਾਂ ਤੋਂ ਧੂਰੀ ਰੇਲਵੇ ਸਟੇਸ਼ਨ ਉੱਪਰ ਚੱਲ ਰਹੇ ਦੋਹਰੀਕਰਨ, ਨਾਨ-ਇੰਟਰਲਾਕਿੰਗ ਅਤੇ ਨਵ-ਨਿਰਮਾਣ ਦੇ ਕੰਮ ਕਾਰਨ ਕਈ ਮਹੱਤਵਪੂਰਨ ਰੇਲ ਗੱਡੀਆਂ ਬੰਦ ਕੀਤੀਆਂ ਗਈਆਂ ਸਨ | ਹੁਣ ਜਦਕਿ ਇਹ ਕੰਮ ਮੁਕੰਮਲ ਹੋ ਚੁੱਕਿਆ ਹੈ ਇਸ ਲਈ ਪਹਿਲਾਂ ਚਲਦੀਆਂ ਸਾਰੀਆਂ ਰੇਲ ਗੱਡੀਆਂ ਨੂੰ ਰੇਲਵੇ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ | ਜੋ ਆਪਣੇ ਪਹਿਲਾਂ ਨਿਰਧਾਰਿਤ ਸਮੇਂ ਅਨੁਸਾਰ ਰੇਲਵੇ ਸਟੇਸ਼ਨ ਬਰਨਾਲਾ ਉੱਪਰ ਅਪ-ਡਾਊਨ ਕਰਨਗੀਆਂ |