ਭਦੌੜ, 6 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਦੇਵਿੰਦਰ ਸਤਿਆਰਥੀ ਯਾਦਗਾਰੀ ਮਿਊਾਸਪਲ ਲਾਇਬ੍ਰੇਰੀ ਨੂੰ ਵੱਖ-ਵੱਖ ਵਿਸ਼ਵ-ਕੋਸ਼ ਅਤੇ ਕਹਾਣੀਆਂ ਦੀਆਂ ਪੁਸਤਕਾਂ ਦੇ ਸੈੱਟ ਦਾਨ ਵਿਚ ਦਿੱਤੇ | ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਤਨਵੀ ਸਿੰਗਲਾ ਅਤੇ ਹੁਸਨਪ੍ਰੀਤ ਸਿੰਘ ਨੇ ਸਾਰੇ ਵਿਦਿਆਰਥੀਆਂ ਦੀ ਨੁਮਾਇੰਦਗੀ ਕਰਦੇ ਹੋਏ ਦਰਸਾਇਆ ਕਿ ਗਿਆਨ ਵੰਡਣ ਨਾਲ ਹੀ ਵਧਦਾ ਹੈ | ਇਸ ਉਪਰਾਲੇ ਦਾ ਮਕਸਦ ਪਾਠਕ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵਿਚ ਗਿਆਨ ਪ੍ਰਾਪਤੀ ਦੀ ਰੁਚੀ ਨੂੰ ਵਧਾਉਣਾ ਸੀ ਇਸ ਉਪਰਾਲੇ ਨਾਲ ਬਾਕੀ ਵਿਦਿਆਰਥੀਆਂ ਨੂੰ ਵੀ ਉਤਸ਼ਾਹ ਮਿਲੇਗਾ | ਇਹ ਯੋਗਦਾਨ ਵਿਦਿਆਰਥੀਆਂ ਵਲੋਂ 2023 ਵਿਚ ਇਕੱਠੇ ਕੀਤੇ ਗਏ ਕਮਿਊਨਿਟੀ ਫ਼ੰਡ ਵਿਚੋਂ ਦਿੱਤਾ ਗਿਆ ਹੈ | ਲਾਇਬ੍ਰੇਰੀ ਵਿਚ ਪੁੱਜੇ ਵਿਦਿਆਰਥੀਆਂ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਹਨ ਅਤੇ ਦਾਨ ਕੀਤੀਆਂ ਗਈਆਂ ਕਿਤਾਬਾਂ ਲਾਇਬ੍ਰੇਰੀ ਨਾਲ ਜੁੜੇ ਪਾਠਕਾਂ ਲਈ ਲਾਭਕਾਰੀ ਸਾਬਤ ਹੋਣਗੀਆਂ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ, ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਵੀ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ |