28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 07-02-2026
ਬਰਨਾਲਾ, 6 ਫਰਵਰੀ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਆਉਣ ਵਾਲੀਆਂ ਪ੍ਰੀਖਿਆਵਾਂ, ਵਿਦਿਆਰਥੀਆਂ ਦੇ ਉੱਜਵਲ ਤੇ ਸਫਲ ਭਵਿੱਖ ਲਈ ਅਰਦਾਸ ਕੀਤੀ ਗਈ | ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਜੀਵਨ ਪ੍ਰੀਖਿਆ ਤੱਕ ਹੀ ਸੀਮਤ ਨਹੀਂ ਹੁੰਦਾ | ਅਸਲੀ ਪ੍ਰੀਖਿਆ ਤਾਂ ਜੀਵਨ ਵਿਚ ਹੁੰਦੀ ਹੈ ਪਰ ਆਪਣੇ ਸੰਸਕਾਰਾਂ ਨੂੰ ਨਹੀਂ ਛੱਡਣਾ ਚਾਹੀਦਾ | ਇਮਾਨਦਾਰੀ, ਮਿਹਨਤ ਤੇ ਨੈਤਿਕਤਾ ਨੂੰ ਆਪਣੇ ਜੀਵਨ ਦਾ ਮਾਰਗਦਰਸ਼ਕ ਬਣਾਉਣਾ ਚਾਹੀਦਾ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਵਾਇਸ ਪਿ੍ੰਸੀਪਲ ਮੈਡਮ ਸੁਮਨ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਹਿਲ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਪੁਸਤਕ ਪੜਚੋਲ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਸਬੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਨੀਸ਼ ਗਰਗ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ <br/>
Ad Position 24