30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਜਣੇ ਕਾਬੂ

Ad Position 21
No active advertisement
ਅਜੀਤ ਡੈਸਕ 21-02-2026
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਵਾਲੇ ਤਿੰਨ ਜਣਿਆਂ ਨੂੰ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਕੁੱਝ ਵਿਅਕਤੀਆਂ ਨੇ ਗਰੋਹ ਬਣਾਇਆ ਹੋਇਆ ਹੈ ਜੋ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਇਲਾਕੇ ਵਿਚੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਦੇ ਹਨ ਤਾਂ ਏ.ਐਸ.ਆਈ. ਪਰਦੀਪ ਕੁਮਾਰ ਨੇ ਛਾਪੇਮਾਰੀ ਕਰਦਿਆਂ ਕਰਨ ਸ਼ਰਮਾ ਵਾਸੀ ਬਰਨਾਲਾ, ਖੁਸ਼ਪ੍ਰੀਤ ਸਿੰਘ ਵਾਸੀ ਬਰਨਾਲਾ, ਸਾਹਿਲ ਸਿੰਘ ਵਾਸੀ ਮਾਨਸਾ ਨੂੰ ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵੇਰਕਾ ਸਹਿਕਾਰੀ ਸੈਂਟਰਾਂ ਵਾਲਿਆਂ ਨੇ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਨਸ਼ੀਲੇ ਕੈਪਸੂਲ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ
Ad Position 24