30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 21-02-2026
ਮਹਿਲ ਕਲਾਂ, 20 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸਰਾਂ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਮੀਤ ਪ੍ਰਧਾਨ ਰਣਜੀਤ ਸਿੰਘ ਕਲਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਛੀਨੀਵਾਲ ਕਲਾਂ ਨੇ ਸਮੂਹ ਕਿਸਾਨਾਂ ਨੂੰ ਲਾਮਬੰਦ ਹੋ ਕੇ ਸਾਂਝੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਨਵੇਂ ਕਾਨੂੰਨ ਤੇ ਕਿਸਾਨਾਂ ਲਈ ਲਏ ਜਾ ਰਹੇ ਮਾਰੂ ਫ਼ੈਸਲੇ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਵਰਗ ਲਈ ਘਾਤਕ ਸਾਬਤ ਹੋਣਗੇ | ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ, ਮਨਰੇਗਾ ਯੋਜਨਾ 'ਚ ਤਬਦੀਲੀਆਂ, ਨਿੱਜੀਕਰਨ ਦੀਆਂ ਨੀਤੀਆਂ ਅਤੇ ਵੱਡੇ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਵਾਲੇ ਸਮਝੌਤੇ ਖੇਤੀ ਪ੍ਰਣਾਲੀ ਨੂੰ ਕਮਜ਼ੋਰ ਕਰ ਰਹੇ ਹਨ | ਜਿਸ ਨਾਲ ਛੋਟੇ ਅਤੇ ਦਰਮਿਆਨੇ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋ ਜਾਣਗੇ | ਕਿਸਾਨ ਆਗੂਆਂ ਨੇ ਖਾਸ ਤੌਰ ਤੇ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੇ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਤਾਂ ਪੰਜਾਬ ਦੀ ਕਿਸਾਨੀ ਹੋਰ ਡੂੰਘੇ ਸੰਕਟ 'ਚ ਫਸ ਕੇ ਰਹਿ ਜਾਵੇਗੀ | ਉਨ੍ਹਾਂ ਦੱਸਿਆ ਕਿ ਭਖਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਿਸ਼ਾਲ ਰੈਲੀ ਬਰਨਾਲਾ ਵਿਖੇ ਛੇਤੀ ਕੀਤੀ ਜਾਵੇਗੀ ਜਿਸ ਦੀਆਂ ਤਰੀਕਾਂ ਦਾ ਐਲਾਨ ਛੇਤੀ ਸੂਬਾਈ ਅਤੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਦੌਰਾਨ ਕੀਤਾ ਜਾਵੇਗਾ | ਇਸ ਮੌਕੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਸਹੌਰ, ਹਰਪਾਲ ਸਿੰਘ ਦੀਵਾਨਾ, ਕੁਲਦੀਪ ਸਿੰਘ ਹਮੀਦੀ, ਕਾਬਲ ਸਿੰਘ ਵਜੀਦਕੇ, ਮਨਜੀਤ ਸਿੰਘ ਛਾਪਾ, ਬਲਵਿੰਦਰ ਸਿੰਘ ਛਾਪਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਓਵਰਲੋਡ ਭੰੂਗ ਵਾਲੀ ਟਰਾਲੀ ਪਲਟੀ <br/> ਅਗਲੀ ਖ਼ਬਰ ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ
Ad Position 24