ਸੰਦੌੜ, 21 ਫਰਵਰੀ (ਜਸਵੀਰ ਸਿੰਘ ਜੱਸੀ) - ਪਿੰਡ ਖ਼ੁਰਦ ਵਿਖੇ ਸਾਲਾਨਾ ਗੁਰਮਤਿ ਰੂਹਾਨੀ ਦੀਵਾਨ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਦੀਵਾਨ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੇ ਦੀ ਸਰਪ੍ਰਸਤੀ ਹੇਠ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਗੁਰਮਤਿ ਮੁਕਾਬਲਿਆਂ ਦੌਰਾਨ ਬੱਚਿਆਂ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਪਿੰਡ ਪੱਧਰੀ ਲੰਮੇ ਕੇਸ, ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਸੈਂਕੜੇ ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਵੱਲੋਂ ਨਗਦ ਇਨਾਮ ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ,ਮੈਡਲਾਂ, ਅਤੇ ਗੁਰਮੁਖੀ ਅਤੇ ਇਤਿਹਾਸ ਸੰਬੰਧੀ ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਅੱਜ ਦੇ ਸਮੇਂ ਦੌਰਾਨ ਉੜਾ ਤੇ ਜੂੜਾ ਸੰਭਾਲਣ ਲਈ ਉਪਰਾਲੇ ਕਰਨੇ ਬਹੁਤ ਜ਼ਰੂਰੀ ਹਨ ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਬਾਣੀ, ਬਾਣੇ ਤੋਂ ਦੂਰ ਹੁੰਦੀ ਜਾ ਰਹੀ ਹੈ ਇਸ ਲਈ ਸਾਨੂੰ ਪਿੰਡ ਪੱਧਰ 'ਤੇ ਇਸ ਤਰਾਂ ਦੇ ਉਪਰਾਲੇ ਕਰਕੇ ਬੱਚਿਆਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ | ਇਸ ਮੌਕੇ ਸਰਪ੍ਰਸਤ ਵੈਦ ਨਰਿੰਦਰ ਸਿੰਘ ਦੁਲਮਾਂ, ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਸਰਬਜੀਤ ਸਿੰਘ ਮਲੇਸ਼ੀਆ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਪ੍ਰਭਪਿੰਦਰ ਸਿੰਘ ਬਾਠਾਂ, ਪਰਮਜੀਤ ਸਿੰਘ ਆੜ੍ਹਤੀਆਂ, ਡਾ ਸਤਪਾਲ ਸਿੰਘ ਖ਼ੁਰਦ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |