ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਨੇ ਸਿਲਵਰ ਜ਼ੋਨ ਫਾਉਂਡੇਸ਼ਨ ਵਲੋਂ ਕਰਵਾਈ ਇੰਟਰਨੈਸ਼ਨਲ ਰੀਜਨਿੰਗ ਅਤੇ ਐਪਟੀਟਿਊਟ ਉਲਪਿੰਅਡ ਪ੍ਰੀਖਿਆ ਵਿਚ ਸੋਨੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਸੰਸਥਾ ਦੀ ਪਿ੍ੰਸੀਪਲ ਸ੍ਰੀ ਮਤੀ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ 8ਵੀਂ ਜਮਾਤ ਦੇ ਹੋਣਹਾਰ ਦੈਵਿਕ ਗਰਗ ਨੇ ਸੋਨ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ ਤੇ ਪਿ੍ੰਸੀਪਲ ਸ੍ਰੀਮਤੀ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |