ਤਪਾ ਮੰਡੀ, 21 ਫਰਵਰੀ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋ ਸਕੇ | ਪਿਛਲੇ ਦਿਨੀਂ ਜ਼ਿਲ੍ਹਾ ਪ੍ਰਧਾਨ ਵਲੋਂ ਨਵੇਂ ਅਹੁਦੇਦਾਰਾਂ ਦੀ ਇਕ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿਚ ਤਪਾ ਦੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਚੱਠਾ, ਉਗਰ ਸੈਨ ਮੌੜ, ਜਗਜੀਤ ਸਿੰਘ ਜੱਗੀ ਨੂੰ ਨਿਯੁਕਤ ਕੀਤਾ ਗਿਆ ਹੈ | ਜਨਰਲ ਸਕੱਤਰਾਂ ਵਿਚ ਗੁਲਾਬ ਸਿੰਘ ਸਿੱਧੂ, ਗੁਲਾਬ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਮਨੋਹਰ ਲਾਲ ਕਾਲਾ, ਰਕੇਸ਼ ਕੁਮਾਰ ਟੋਨਾ, ਚਰਨਜੀਤ ਸਿੰਘ ਟੇਲਰ, ਰਾਜ ਸਿੰਘ, ਸਰੇਸ਼ ਕੁਮਾਰ ਗੋਰਾ ਨੂੰ ਨਿਯੁਕਤ ਕੀਤਾ ਗਿਆ ਹੈ | ਮੀਤ ਪ੍ਰਧਾਨ ਗੁਰਦਿਆਲ ਦਾਸ, ਜਗਤਾਰ ਸਿੰਘ, ਰਜਿੰਦਰ ਸਿੰਘ ਪਾਲੀ, ਟੀਟੂ ਦੀਕਸ਼ਤ, ਭੋਲਾ ਰਾਮ ਨੂੰ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸੁਖਵਿੰਦਰ ਸਿੰਘ ਬਿੱਟੂ ਬਰਾੜ, ਨਿਹਾਲ ਸਿੰਘ, ਮਾਸਟਰ ਪ੍ਰੇਮ ਕੁਮਾਰ, ਰਜਿੰਦਰ ਕੁਮਾਰ, ਬਲਜਿੰਦਰ ਸਿੰਘ, ਗੁਰਮੇਲ ਸਿੰਘ ਖਾਲਸਾ, ਰਾਜੂ ਖ਼ਾਨ, ਨੱਥੂ ਰਾਮ, ਪਰਮਿੰਦਰ ਸਿੰਘ ਨੂੰ ਸਕੱਤਰ ਥਾਪਿਆ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਅਦਾ ਕਰਾਂਗੇ ਅਤੇ ਪਾਰਟੀ ਨੂੰ ਤਕੜਾ ਕਰਨ ਲਈ ਦਿਨ ਰਾਤ ਮਿਹਨਤ ਕਰਾਂਗੇ ਤਾਂ ਜੋ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ |