06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਤਪਾ-ਘੁੰਨਸ ਲਿੰਕ ਰੋਡ ਦਾ ਕੰਮ ਅੱਧ ਵਿਚਕਾਰ ਲਟਕਿਆ-ਰਾਹਗੀਰ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 22-02-2026
ਤਪਾ ਮੰਡੀ, 21 ਫਰਵਰੀ (ਪ੍ਰਵੀਨ ਗਰਗ)-ਜਿੱਥੇ ਇਕ ਪਾਸੇ ਸੂਬਾ ਸਰਕਾਰ ਵਲੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਦੀ ਨੁਹਾਰ ਬਦਲਣ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਦੂਜੇ ਪਾਸੇ ਇਹ ਦਾਅਵੇ ਠੁੱਸ ਸਾਬਤ ਹੋ ਰਹੇ ਹਨ ਕਿਉਂਕਿ ਪਿਛਲੇ ਕੁੱਝ ਮਹੀਨਿਆਂ ਤੋਂ ਤਪਾ-ਘੁੰਨਸ ਲਿੰਕ ਰੋਡ ਦਾ ਕੰਮ ਪਿਛਲੇ ਕਈ ਮਹੀਨਿਆਂ ਤੋਂ ਅੱਧ ਵਿਚਕਾਰ ਲਟਕਿਆ ਪਿਆ ਹੈ | ਜਿਸ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਵੱਲ ਸਬੰਧਿਤ ਵਿਭਾਗ ਦਾ ਕੋਈ ਵੀ ਧਿਆਨ ਨਹੀਂ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਹਗੀਰਾਂ ਨੇ ਦੱਸਿਆ ਕਿ ਸਬੰਧਿਤ ਠੇਕੇਦਾਰ ਵਲੋਂ ਇਸ ਸੜਕ ਨੂੰ ਕੁੱਝ ਮਹੀਨੇ ਪਹਿਲਾਂ ਪੁੱਟ ਕੇ ਪੱਥਰ ਪਾ ਦਿੱਤਾ ਸੀ, ਜਿਸ ਤੋਂ ਬਾਅਦ ਇਸ ਸੜਕ ਦੀ ਸਾਰ ਲੈਣਾ ਮੁਨਾਸਬ ਹੀ ਨਹੀਂ ਸਮਝਿਆ | ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਇਸ ਕਦਰ ਖਸਤਾ ਹੋ ਗਈ ਹੈ ਕਿ ਇਸ ਵਿਚੋਂ ਵੱਟੇ ਨਿਕਲ ਗਏ ਹਨ ਤੇ ਕਈ ਜਗ੍ਹਾ ਵੱਡੇ-ਵੱਡੇ ਟੋਏ ਪੈ ਗਏ ਹਨ ਜੋ ਦੋ ਪਹੀਆ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਉਨ੍ਹਾਂ ਨੂੰ ਪਿੰਡ ਘੁੰਨਸ ਆਉਣ ਜਾਣ ਲਈ ਮੁੱਖ ਮਾਰਗ ਤੋਂ ਹੋ ਕੇ ਆਉਣਾ ਪੈਂਦਾ ਹੈ | ਜਦ ਇਸ ਸੜਕ ਉੱਪਰੋਂ ਕੋਈ ਵੱਡੀ ਗੱਡੀ ਗੁਜ਼ਰਦੀ ਹੈ ਤਾਂ ਸੜਕ ਤੋਂ ਉੱਡਦੀ ਧੂੜ ਕਾਰਨ ਦੂਰ-ਦੂਰ ਤੱਕ ਕੁੱਝ ਵੀ ਦਿਖਾਈ ਨਹੀਂ ਦਿੰਦਾ | ਉਨ੍ਹਾਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਸੜਕ ਉੱਪਰ ਜਲਦ ਪ੍ਰੀਮਿਕਸ ਪਾ ਕੇ ਦਰੁਸਤ ਕੀਤਾ ਜਾਵੇ ਤਾਂ ਜੋ ਲੋਕ ਹਾਦਸਿਆਂ ਤੋਂ ਬਚ ਸਕਣ |

Ad Position 22
No active advertisement
ਪਿਛਲੀ ਖ਼ਬਰ ਧਨੌਲਾ ਮੰਡੀ ਤੋਂ ਜਵੰਧਾ ਪਿੰਡੀ ਤੱਕ ਸੜਕ ਦੁਬਾਰਾ ਬਣਾਏ ਜਾਣ ਦੀ ਮੰਗ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਜ਼ਿਲ੍ਹਾ ਬਰਨਾਲਾ ਦੀ ਜਥੇਬੰਦਕ ਕਨਵੈੱਨਸ਼ਨ ਸਫਲਤਾਪੂਰਵਕ ਸੰਪੰਨ
Ad Position 24
No active advertisement