06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਾਂਗਰਸ ਦੀ 'ਮਨਰੇਗਾ ਬਚਾਓ ਸੰਗਰਾਮ' ਰੈਲੀ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 22-02-2026
ਭਦੌੜ, 21 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਵਿਰੁੱਧ ਅਤੇ ਪੇਂਡੂ ਖੇਤਰ ਦੇ ਮਿਹਨਤਕਸ਼ ਲੋਕਾਂ ਦੀ ਜੀਵਨ ਰੇਖਾ ਮੰਨੀ ਜਾਂਦੀ ਮਨਰੇਗਾ ਸਕੀਮ ਨੂੰ ਪਹਿਲਾਂ ਦੀ ਤਰ੍ਹਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਕਾਂਗਰਸ ਪਾਰਟੀ ਨੇ ਦੇਸ਼ ਵਿਆਪੀ ਮੁਹਿੰਮ 'ਮਨਰੇਗਾ ਬਚਾਓ ਸੰਗਰਾਮ ਤਹਿਤ 28 ਫਰਵਰੀ ਦੀ ਬਰਨਾਲਾ ਰੈਲੀ ਨੂੰ ਲੈ ਕੇ ਕਾਂਗਰਸੀਆਂ ਵਲੋਂ ਸਥਾਨਕ ਪੈਲੇਸ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਅਤੇ ਅਬਜ਼ਰਵਰ ਕੰਵਰ ਹਰਪ੍ਰੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਬਰਨਾਲਾ ਵਿਖੇ ਇਕ ਵਿਸ਼ਾਲ ਰੈਲੀ 28 ਫਰਵਰੀ ਨੂੰ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਹੈ ਜਿਸ ਨੂੰ ਸੰਬੋਧਨ ਕਰਨ ਲਈ ਲੋਕ ਸਭਾ 'ਚ ਵਿਰੋਧੀ ਧਿਰ ਤੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਹਨ | ਉਨ੍ਹਾਂ ਕਿਹਾ ਕਿ ਮਨਰੇਗਾ ਦੀ ਥਾਂ 'ਤੇ ਲਿਆਂਦਾ ਗਿਆ ਜੀ ਰਾਮ ਜੀ ਦੀ ਪ੍ਰਸ਼ੰਸਾ ਕਰ ਕੇ ਉਸ ਨੂੰ ਗ਼ਰੀਬ ਅਤੇ ਮਜ਼ਦੂਰ ਪੱਖੀ ਦੱਸਿਆ ਜਾ ਰਿਹਾ ਹੈ ਜਦਕਿ ਇਸ ਦੀ ਜ਼ਮੀਨੀ ਸਚਾਈ ਹੋਰ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਨਾਲ ਅਨੇਕਾਂ ਪਰਿਵਾਰਾਂ ਦੇ ਚੁੱਲ੍ਹੇ ਚੱਲਦੇ ਸਨ ਪਰ ਕੇਂਦਰ ਸਰਕਾਰ ਨੇ ਇਸ ਨੂੰ ਬੰਦ ਕਰ ਕੇ ਗ਼ਰੀਬ ਦਾ ਸਾਹ ਘੁੱਟਿਆ ਹੈ ਅਤੇ ਅਮਰੀਕਾ ਟਰੇਡ ਵਪਾਰ ਸਮਝੌਤਾ ਵੀ ਦੇਸ਼ ਲਈ ਘਾਤਕ ਹੈ | ਮੋਦੀ ਸਰਕਾਰ ਕਾਰਪੋਰੇਟ ਤੇ ਅਮਰੀਕਾ ਦੇ ਥੱਲੇ ਲੱਗ ਕੇ ਇਹੋ ਜਿਹੇ ਮਾਰੂ ਫ਼ੈਸਲੇ ਲੈ ਰਹੀ ਹੈ ਜਿਸ ਨਾਲ ਦੇਸ਼ ਅਤੇ ਪੰਜਾਬ ਦਾ ਖੇਤੀ ਧੰਦਾ, ਪਸ਼ੂ ਧਨ ਅਤੇ ਹੋਰ ਕੰਮ ਬਰਬਾਦ ਹੋ ਜਾਣਗੇ | ਇਸ ਮੌਕੇ ਸੂਬਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ, ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ, ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ, ਸਾਬਕਾ ਪ੍ਰਧਾਨ ਰਾਜਵੀਰ ਸਿੰਗਲਾ, ਕਰਮਜੀਤ ਸਿੰਘ ਕੰਮਾ, ਸੁਖਵਿੰਦਰ ਸਿੰਘ ਧਾਲੀਵਾਲ, ਰਸ਼ਭਿੰਦਰ ਸ਼ਰਮਾ, ਜਗਤਾਰ ਸਿੰਘ, ਪ੍ਰਗਟ ਸਿੰਘ ਜੰਗੀਆਣਾ, ਰਵਿੰਦਰ ਕੁਮਾਰ ਬਿੰਦਰੀ, ਬਲਜਿੰਦਰ ਸਿੰਘ ਅਲਕੜਾ, ਜਗਦੇਵ ਸਿੰਘ ਸੰਧੂ ਕਲਾਂ, ਗੁਰਚਰਨ ਸਿੰਘ ਸ਼ਹਿਣਾ, ਅੰਤਰ ਸਿੰਘ ਜੰਡਸਰ, ਅਸ਼ੋਕ ਵਰਮਾ, ਦਰਸ਼ਨ ਸਿੰਘ ਮੱਝੂਕੇ, ਸੁਖਚੈਨ ਸਿੰਘ ਚੈਨਾ, ਇੰਦਰਜੀਤ ਸਿੰਘ ਭਿੰਦਾ ਅਤੇ ਸੁਰਜੀਤ ਸਿੰਘ ਮੱਝੂਕੇ ਸਮੇਤ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਵਿਚ ਰਿਕਾਰਡਤੋੜ ਇਕੱਠ ਹੋਵੇਗਾ-ਵਿਧਾਇਕ ਢਿੱਲੋਂ <br/> ਅਗਲੀ ਖ਼ਬਰ ਧਨੌਲਾ ਮੰਡੀ ਤੋਂ ਜਵੰਧਾ ਪਿੰਡੀ ਤੱਕ ਸੜਕ ਦੁਬਾਰਾ ਬਣਾਏ ਜਾਣ ਦੀ ਮੰਗ
Ad Position 24
No active advertisement