06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਾਂਗਰਸ ਦੀ 28 ਦੀ ਇਤਿਹਾਸਕ ਰੈਲੀ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ-ਧੰਨਾ ਸਿੰਘ ਗਰੇਵਾਲ, ਸਤਨਾਮ ਸਿੰਘ ਪੱਤੀ ਸੇਖਵਾਂ <br/>

Ad Position 21
No active advertisement
ਅਜੀਤ ਡੈਸਕ 22-02-2026
ਬਰਨਾਲਾ, 21 ਫਰਵਰੀ (ਰਾਜ ਪਨੇਸਰ)-ਕਾਂਗਰਸ ਪਾਰਟੀ ਦੀ ਇਕ ਵਿਸ਼ਾਲ ਅਤੇ ਇਤਿਹਾਸਕ ਕਿਸਾਨ-ਮਜ਼ਦੂਰ ਰੈਲੀ ਮਿਤੀ 28 ਫਰਵਰੀ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ, ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਇਕੱਲੀ ਅਜਿਹੀ ਪਾਰਟੀ ਹੈ, ਜਿਸ ਨੇ ਕਿਸਾਨ, ਮਜ਼ਦੂਰ ਤੇ ਹਰੇਕ ਵਰਗ ਦਾ ਦੱੁਖ ਦਰਦ ਚੰਗੀ ਤਰ੍ਹਾਂ ਸਮਝਿਆ ਹੈ | ਲੋਕ ਚੁਟਕਲੇ ਸੁਣਾਉਣ ਵਾਲਿਆਂ ਦੇ ਧੋਖੇ 'ਚ ਦੁਬਾਰਾ ਨਹੀਂ ਆਉਣਗੇ | ਆਗੂਆਂ ਕਿਹਾ ਕਿ ਇਹ ਰੈਲੀ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਹੋ ਰਹੀ ਹੈ | ਆਗੂਆਂ ਨੇ ਕਿਹਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ, ਜਿਸ ਨੂੰ ਸਫਲ ਬਣਾਉਣ ਲਈ ਹਰੇਕ ਕਾਂਗਰਸੀ ਵਰਕਰ ਤੇ ਆਗੂ ਨੇ ਕਮਰ ਕੱਸ ਲਈ ਹੈ | ਇਸ ਰੈਲੀ 'ਚ ਭਾਰੀ ਇਕੱਠ ਕਾਰਨ ਵਿਰੋਧੀਆਂ ਦੀ ਨੀਂਦ ਉੱਡ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗਹਿਲ ਕਾਲਜ 'ਚ ਕੌਮਾਂਤਰੀ ਮਾਂ-ਬੋਲੀ ਦਿਹਾੜੇ ਮੌਕੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਵਿਚ ਰਿਕਾਰਡਤੋੜ ਇਕੱਠ ਹੋਵੇਗਾ-ਵਿਧਾਇਕ ਢਿੱਲੋਂ <br/>
Ad Position 24
No active advertisement