ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਮੂੰਮ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ | ਇਸ ਮੌਕੇ ਐਸ.ਐਚ.ਓ ਸਰਬਜੀਤ ਸਿੰਘ ਨੇ ਕਿਹਾ ਕਿ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਮਹਿਲ ਕਲਾਂ ਵਲੋਂ ਪਿੰਡ ਪੱਧਰ 'ਤੇ ਲਗਾਤਾਰ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਦੀ ਸ਼ਿਕਾਇਤ ਮਿਲਣ 'ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜਿੱਤਿਆ ਨਹੀਂ ਜਾ ਸਕਦਾ | ਸਰਪੰਚ ਲਖਬੀਰ ਸਿੰਘ ਮੂੰਮ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ, ਸਕੂਲ ਮਨੈਜਮੈਂਟ ਕਮੇਟੀ, ਕਲੱਬਾਂ ਵਲੋਂ ਸਾਂਝੇ ਤੌਰ 'ਤੇ ਐਸ.ਐਚ.ਓ. ਸਰਬਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਲਖਵੀਰ ਸਿੰਘ ਨੇ ਵਿਸ਼ਵਾਸ ਦੁਆਇਆ ਕਿ ਪਿੰਡ ਮੂੰਮ ਨੂੰ ਨਸ਼ਾ-ਮੁਕਤ ਬਣਾਉਣ ਲਈ ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ |