27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਸਦ ਮੈਂਬਰ ਮੀਤ ਹੇਅਰ ਵਲੋਂ ਪਿੰਡ ਕਰਮਗੜ੍ਹ ਵਿਖੇ ਨਵੇਂ ਬਣਾਏ ਖੇਡ ਸਟੇਡੀਅਮ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 23-02-2026
ਮਹਿਲ ਕਲਾਂ, 22 ਫਰਵਰੀ (ਅਵਤਾਰ ਸਿੰਘ ਅਣਖੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਕਰਮਗੜ੍ਹ ਵਿਖੇ ਸਰਕਾਰ ਵਲੋਂ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਦੌਰਾ ਕਰਦਿਆਂ ਖਿਡਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਖੇਡ ਢਾਂਚਾ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਪਿੰਡਾਂ 'ਚ ਆਧੁਨਿਕ ਖੇਡ ਸਟੇਡੀਅਮ ਬਣਾਉਣ ਦਾ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਤਹਿਤ ਲੱਖਾਂ ਰੁਪਏ ਦੀ ਲਾਗਤ ਨਾਲ ਸਹੂਲਤਾਂ ਨਾਲ ਭਰਪੂਰ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਵਰਗ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ | ਮੀਤ ਹੇਅਰ ਨੇ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ | ਜਦੋਂ ਪਿੰਡਾਂ ਵਿਚ ਹੀ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਉਪਲਬਧ ਹੋਣਗੀਆਂ ਤਾਂ ਨੌਜਵਾਨ ਆਪ ਹੀ ਨਸ਼ਿਆਂ ਦਾ ਤਿਆਗ ਕਰ ਕੇ ਖੇਡਾਂ ਵੱਲ ਉਤਸ਼ਾਹਿਤ ਹੋਣਗੇ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਖੇਡ ਸਟੇਡੀਅਮ ਸਿਰਫ਼ ਸਰਕਾਰੀ ਸੰਪਤੀ ਨਹੀਂ, ਸਗੋਂ ਸਾਰੇ ਪਿੰਡ ਦੀ ਸਾਂਝੀ ਜਾਇਦਾਦ ਹੈ | ਇਸ ਦੀ ਸੰਭਾਲ ਅਤੇ ਸੁਚੱਜੇ ਪ੍ਰਬੰਧ ਲਈ ਸੱਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਪਿੰਡ ਦੇ ਪ੍ਰਮੁੱਖ ਵਿਅਕਤੀ, ਆਪ ਆਗੂ ਵੱਡੀ ਗਿਣਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਤਪਾ ਦੇ ਵਰਕਰਾਂ ਨੂੰ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ ਅਗਲੀ ਖ਼ਬਰ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ <br/>
Ad Position 24