27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਕੀਤਾ ਘਿਰਾਓ

Ad Position 21
No active advertisement
ਅਜੀਤ ਡੈਸਕ 23-02-2026

ਭਾਰਤ ਅਤੇ ਅਮਰੀਕਾ ਨਾਲ ਵਪਾਰਕ ਸਮਝੌਤਾ ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਖ਼ਿਲਾਫ਼ ਹੈ-ਕਿਸਾਨ ਆਗੂ
ਬਰਨਾਲਾ, 22 ਫਰਵਰੀ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ-ਮਜ਼ਦੂਰ ਜਥੇਬੰਦੀਆਂ, ਪੈਨਸ਼ਨਰਾਂ, ਠੇਕਾ ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਆਧਾਰਤ ਸਾਂਝੇ ਮੋਰਚੇ ਵਲੋਂ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲਦੇਵ ਸਿੰਘ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਸਕਿੰਦਰ ਸਿੰਘ ਭੂਰੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਰਾਜ ਬਰਨਾਲਾ, ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਬਾਬੂ ਸਿੰਘ ਖੁੱਡੀ ਕਲਾਂ, ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਖੁਸ਼ੀਆ ਸਿੰਘ, ਰੂਪ ਸਿੰਘ ਛੰਨਾਂ, ਮਹਿਮਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਧੜਾਧੜ ਲੋਕ ਵਿਰੋਧੀ ਕਾਨੂੰਨ ਪਾਸ ਕਰ ਰਹੀ ਹੈ, ਜਿਸ ਨਾਲ ਮਜ਼ਦੂਰਾਂ-ਕਿਸਾਨਾਂ ਦੀ ਆਰਥਿਕ ਲੁੱਟ ਹੋਰ ਵਧੇਗੀ ਅਤੇ ਇਸ ਦਾ ਫ਼ਾਇਦਾ ਵੱਡੇ ਪੂੰਜੀਪਤੀਆਂ ਅਤੇ ਕਾਰਪੋਰੇਟਾਂ ਨੂੰ ਹੋਵੇਗਾ | ਮੋਦੀ ਸਰਕਾਰ ਵਲੋਂ 20 ਸਾਲ ਪੁਰਾਣਾ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਗ਼ਰੀਬ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕਰ ਦਿੱਤਾ ਹੈ, ਜਿਸ ਨਾਲ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਹੋ ਜਾਣਗੇ | ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਜੋ ਨਵਾਂ ਵਪਾਰਕ ਸਮਝੌਤਾ ਕੀਤਾ ਗਿਆ ਹੈ, ਉਹ ਵੀ ਪੂਰੀ ਤਰ੍ਹਾਂ ਭਾਰਤ ਦੇ ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਖ਼ਿਲਾਫ਼ ਹੈ ਅਤੇ ਇਸ ਦਾ ਫ਼ਾਇਦਾ ਵੀ ਵਿਦੇਸ਼ੀ ਕੰਪਨੀਆਂ ਅਤੇ ਵੱਡੇ ਕਾਰਪੋਰੇਟਾਂ ਨੂੰ ਹੋਵੇਗਾ | ਮੋਦੀ ਸਰਕਾਰ ਬਿਜਲੀ ਸੋਧ ਬਿਲ ਐਕਟ-2025 ਅਤੇ ਸੀਡ ਬਿਲ ਦੇ ਰਾਹੀਂ ਇਨ੍ਹਾਂ ਵੱਡੇ ਖੇਤਰਾਂ ਨੂੰ ਕਾਰਪੋਰੇਟਾਂ ਦੇ ਹੱਥਾਂ ਵਿਚ ਦੇਣ ਜਾ ਰਹੀ ਹੈ, ਜਿਸ ਨਾਲ ਬਿਜਲੀ ਪ੍ਰਾਈਵੇਟ ਹੋ ਜਾਵੇਗੀ ਅਤੇ ਗ਼ਰੀਬ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬੰਦ ਹੋ ਜਾਣਗੀਆਂ | ਆਗੂਆਂ ਨੇ ਮੰਗ ਕੀਤੀ ਹੈ ਕਿ 'ਆਪ' ਵਲੋਂ ਚੋਣਾਂ ਸਮੇਂ ਜੋ ਵਾਅਦੇ ਕੀਤੇ ਗਏ ਸਨ, ਨੂੰ ਲਾਗੂ ਕੀਤਾ ਜਾਵੇ, ਨਵਾਂ ਜੀ.ਆਰ.ਜੀ ਕਾਨੂੰਨ, ਚਾਰ ਲੇਬਰ ਕੋਡ ਅਤੇ ਅਮਰੀਕਾ ਨਾਲ ਕੀਤਾ ਵਪਾਰਿਕ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ, ਠੇਕਾ ਪ੍ਰਥਾ ਬੰਦ ਕਰ ਕੇ ਮੁਲਾਜ਼ਮਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਸ਼ਿੰਦਰ ਕੌਰ ਹਰੀਗੜ੍ਹ, ਕਮਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਉਗੋਕੇ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਅੰਦਰ ਬੇਰੁਜ਼ਗਾਰੀ, ਨਸ਼ਿਆਂ ਅਤੇ ਜੁਰਮ ਨੇ ਪੈਰ ਪਸਾਰੇ-ਪਰਮਿੰਦਰ ਸਿੰਘ ਢੀਂਡਸਾ
Ad Position 24