27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਉਗੋਕੇ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-02-2026
ਤਪਾ ਮੰਡੀ, 22 ਫਰਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ, ਪੈਨਸ਼ਨਰਾਂ, ਠੇਕਾ ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਆਧਾਰਿਤ ਸਾਂਝੇ ਮੋਰਚੇ ਵਲੋਂ ਆਪ ਸਰਕਾਰ ਦੇ ਮੌਜੂਦਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਪ੍ਰਦਰਸ਼ਨ ਦੌਰਾਨ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਭਾਕਿਯੂ (ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਭਾਕਿਯੂ (ਡਕੌਂਦਾ) ਧਨੇਰ ਦੇ ਆਗੂ ਭੋਲਾ ਸਿੰਘ ਛੰਨਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੇ ਜੰਟਾ ਸਿੰਘ ਧੌਲਾ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਲਾਭ ਸਿੰਘ ਅਕਲੀਆ, ਭਾਕਿਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਦਰਸ਼ਨ ਸਿੰਘ ਉੱਗੋਕੇ, ਪੰਜਾਬ ਕਿਸਾਨ ਯੂਨੀਅਨ ਦੇ ਜੱਗਾ ਸਿੰਘ ਬਦਰਾ, ਬਿੰਦਰ ਕੌਰ ਭਦੌੜ ਅਤੇ ਰਣਜੀਤ ਕੌਰ ਪੱਤੀ ਸੇਖਵਾਂ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਧੜਾਧੜ ਲੋਕ ਵਿਰੋਧੀ ਕਾਲੇ ਕਾਨੂੰਨ ਪਾਸ ਕਰ ਰਹੀ ਹੈ, ਜਿਸ ਨਾਲ ਮਜ਼ਦੂਰਾਂ-ਕਿਸਾਨਾਂ ਦੀ ਆਰਥਿਕ ਲੁੱਟ ਵਧ ਰਹੀ ਹੈ ਅਤੇ ਇਸ ਦਾ ਫ਼ਾਇਦਾ ਵੱਡੇ ਪੂੰਜੀਪਤੀਆਂ ਅਤੇ ਕਾਰਪੋਰੇਟਾਂ ਨੂੰ ਹੋਵੇਗਾ | ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਗ਼ਰੀਬ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਦੀ ਹਾਲਤ ਵਿਚ ਧੱਕ ਦਿੱਤਾ ਹੈ | ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਜੋ ਨਵਾਂ ਵਪਾਰਕ ਸਮਝੌਤਾ ਕੀਤਾ ਗਿਆ ਹੈ | ਉਹ ਵੀ ਪੂਰੀ ਤਰ੍ਹਾਂ ਭਾਰਤ ਦੇ ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਖ਼ਿਲਾਫ਼ ਹੈ ਅਤੇ ਇਸ ਦਾ ਫ਼ਾਇਦਾ ਵੀ ਵਿਦੇਸ਼ੀ ਕੰਪਨੀਆਂ ਅਤੇ ਵੱਡੇ ਕਾਰਪੋਰੇਟਾਂ ਨੂੰ ਹੋਵੇਗਾ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਟਰੰਪ ਦੀਆਂ ਨੀਤੀਆਂ ਸਾਹਮਣੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ | ਆਗੂਆਂ ਨੇ ਮੰਗ ਕੀਤੀ ਹੈ ਕਿ ਆਪ ਪਾਰਟੀ ਵਲੋਂ ਚੋਣਾਂ ਸਮੇਂ ਜੋ ਵਾਅਦੇ ਕੀਤੇ ਗਏ ਸਨ | ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ, ਨਵਾਂ ਜੀ.ਆਰ.ਜੀ. ਕਾਨੂੰਨ, ਚਾਰ ਲੇਬਰ ਕੋਡ ਅਤੇ ਅਮਰੀਕਾ ਨਾਲ ਕੀਤਾ ਵਪਾਰਕ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ | ਠੇਕਾ ਪ੍ਰਥਾ ਬੰਦ ਕਰ ਕੇ ਮੁਲਾਜ਼ਮਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਮਹਿਤਾ, ਮਲਕੀਤ ਸਿੰਘ ਸੰਧੂ ਕਲਾਂ, ਜਰਨੈਲ ਸਿੰਘ ਧੌਲਾ, ਮਜ਼ਦੂਰ ਆਗੂ ਨਛੱਤਰ ਸਿੰਘ ਰਾਮਨਗਰ ਆਗੂਆਂ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦੈਵਿਕ ਗਰਗ ਨੇ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਕੀਤਾ...
Ad Position 24