ਟੱਲੇਵਾਲ, 22 ਫਰਵਰੀ (ਸੋਨੀ)-ਪਿੰਡ ਚੀਮਾ ਤੋਂ ਸ੍ਰੀ ਮੁਕਤਸਰ ਸਾਹਿਬ ਗੁਰਦੁਆਰਾ ਟੱੁਟੀ ਗੰਢੀ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ ਤੋਂ ਦੂਜਾ ਜਥਾ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਮਾ: ਕੁਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਦੀਆਂ ਔਰਤਾਂ ਵਲੋਂ ਆਪਣੇ ਪੱਧਰ 'ਤੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ | ਜਿਸ ਤਹਿਤ ਅੱਜ ਦੂਜਾ ਜਥਾ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵੀ ਜਥਾ ਜਾ ਚੱੁਕਿਆ ਹੈ ਅਤੇ ਹੁਣ ਅਰਦਾਸ ਬੇਨਤੀ ਕਰਨ ਉਪਰੰਤ ਦੂਜਾ ਜਥਾ ਅੱਜ ਰਵਾਨਾ ਹੋਇਆ ਹੈ | ਜਿਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਹਰਦੀਪ ਸਿੰਘ ਵਲੋਂ ਭੱਠਲ ਬੱਸ ਦੇ ਮਾਲਕ ਅਤੇ ਡਰਾਈਵਰ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸੋਹਣ ਸਿੰਘ ਕਾਲਾ ਦਬੜੀਖਾਨਾ, ਲੀਲਾ ਸਿੰਘ ਪੰਚ, ਰੁਲਦੂ ਸਿੰਘ ਅਤੇ ਵੱਡੀ ਗਿਣਤੀ ਵਿਚ ਬੀਬੀਆਂ ਦਾ ਜਥਾ ਹਾਜ਼ਰ ਸੀ |