ਬਰਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਗੋਬਿੰਦ ਕਾਲੋਨੀ ਬਰਨਾਲਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪੁਆਏ ਗਏ | ਸਮਾਗਮ ਦੌਰਾਨ ਗ੍ਰੰਥੀ ਭਾਈ ਹਰਦੀਪ ਸਿੰਘ ਵਲੋਂ ਭਗਤ ਰਵਿਦਾਸ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਗਿਆ | ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਜ: ਸੁਖਦੇਵ ਸਿੰਘ, ਇੰਜ: ਚੰਚਲ ਸਿੰਘ ਬਰਨਾਲਾ, ਪ੍ਰਗਟ ਸਿੰਘ, ਗੁਰਜੀਤ ਸਿੰਘ ਬਿੱਟੂ, ਜਸਪ੍ਰੀਤ ਸਿੰਘ ਬਬਲੀ, ਪੱਪੂ ਸਿੰਘ, ਸੁਖਪਾਲ ਸਿੰਘ, ਗਗਨਦੀਪ ਸਿੰਘ, ਗੁਰਦੀਪ ਸਿੰਘ, ਦਲਜੀਤ ਸਿੰਘ, ਗੁਰਜੀਤ ਸਿੰਘ, ਅਮਨਪ੍ਰੀਤ ਸਿੰਘ, ਸਰਬੂ ਸਿੰਘ ਆਦਿ ਹਾਜ਼ਰ ਸਨ |