20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲਾ' ਅੱਜ ਤੋਂ- ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 24-02-2026
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲਾ' 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿਚ ਅਨੇਕਾਂ ਰੋਚਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ | ਇਸ ਮੌਕੇ ਐਸ.ਡੀ.ਐਮ. ਤਪਾ ਸ੍ਰੀ ਆਯੂਸ਼ ਗੋਇਲ ਅਤੇ ਐਸ.ਡੀ.ਐਮ. ਮਹਿਲ ਕਲਾਂ ਸ੍ਰੀਮਤੀ ਕਿ੍ਤਿਕਾ ਗੋਇਲ ਵੀ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ (ਸਵੈ-ਸਹਾਇਤਾ ਸਮੂਹਾਂ) ਅਤੇ ਸਰਕਾਰੀ ਵਿਭਾਗਾਂ ਵਲੋਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਜਾਣਗੀਆਂ | ਦਰਸ਼ਕਾਂ ਦੇ ਮਨੋਰੰਜਨ ਲਈ ਬੱਚਿਆਂ ਵਲੋਂ ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ | ਇਸ ਦੇ ਨਾਲ ਹੀ ਉੱਘੇ ਗਾਇਕਾਂ ਵੱਲੋਂ ਵੀ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਜਾਵੇਗਾ, ਜੋ ਮੇਲੇ ਦੀ ਸ਼ਾਨ ਬਣਨਗੇ | ਇਸ ਮੇਲੇ ਲਈ ਐਂਟਰੀ ਬਿਲਕੁਲ ਮੁਫ਼ਤ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕਰਨ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਅਣਪਛਾਤੇ ਵਿਅਕਤੀ 25 ਦੇ ਕਰੀਬ ਮੋਟਰਾਂ ਤੋਂ ਤਾਰਾਂ ਤੇ ਤਾਂਬਾ ਕੱਢ ਕੇ ਰਫ਼ੂ ਚੱਕਰ <br/>
Ad Position 24