21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਾਂਗਰਸ ਪਾਰਟੀ ਦੀਆਂ ਦਲਿਤ ਵਿਰੋਧੀ ਨੀਤੀਆਂ ਬਾਰੇ ਦਲਿਤ ਭਾਈਚਾਰੇ ਨੂੰ ਸੁਚੇਤ ਕੀਤਾ ਜਾਵੇਗਾ-ਛੰਨਾ <br/>

Ad Position 21
No active advertisement
ਅਜੀਤ ਡੈਸਕ 24-02-2026
ਸੰਗਰੂਰ, 23 ਫਰਵਰੀ (ਧੀਰਜ ਪਸੋਰੀਆ)-ਜ਼ਿਲ੍ਹਾ ਸੰਗਰੂਰ ਦੇ ਦਲਿਤ ਭਾਈਚਾਰੇ ਦੇ ਆਗੂ ਅਤੇ ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕਈ ਸਰਮਾਏਦਾਰ ਆਗੂਆਂ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਜ਼ਲੀਲ ਕੀਤਾ ਜਾ ਰਿਹਾ ਹੈ ਕਿਉਂਕਿ ਹੁਣ ਕਾਂਗਰਸ ਪਾਰਟੀ ਦੇ ਸਰਮਾਏਦਾਰ ਆਗੂਆਂ ਦੀ ਮਾਨਸਿਕਤਾ ਦਲਿਤ ਵਿਰੋਧੀ ਹੋ ਚੁੱਕੀ ਹੈ | ਕਾਂਗਰਸ ਪਾਰਟੀ ਦੇ ਆਗੂ ਜੋ ਚੋਣਾਂ ਮੌਕੇ ਦਲਿਤਾਂ ਦੀਆਂ ਵੋਟਾਂ ਲੈਣ ਲਈ ਉਨ੍ਹਾਂ ਨੂੰ ਭਰਮਾਉਣ ਵਾਸਤੇ ਦਲਿਤ ਧਰਮਸ਼ਾਲਾਵਾਂ ਅਤੇ ਦਲਿਤ ਕਲੋਨੀਆਂ ਵਿੱਚ ਦਲਿਤਾਂ ਦੇ ਹਾੜੇ ਕੱਢਦੇ ਫਿਰਦੇ ਹਨ ਪਰ ਹੁਣ ਉਨ੍ਹਾਂ ਨੂੰ ਦਲਿਤ ਭਾਈਚਾਰੇ ਵਿਚੋਂ ਬਦਬੂ ਆ ਰਹੀ ਹੈ ਇਹੀ ਕਾਰਨ ਹੈ ਕਿ ਉਹ ਦਲਿਤਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਤੋਂ ਗਰੇਜ ਕਰਦੇ ਹਨ | ਸ੍ਰੀ ਛੰਨਾ ਨੇ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਦਲਿਤ ਭਾਈਚਾਰੇ ਨੂੰ ਕਾਂਗਰਸ ਪਾਰਟੀ ਦੀਆਂ ਦਲਿਤ ਵਿਰੋਧੀ ਨੀਤੀਆਂ ਬਾਰੇ ਪਿੰਡ ਪਿੰਡ ਜਾ ਕੇ ਸੁਚੇਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਵਲੋਂ ਵਾਤਾਵਰਨ ਸੰਭਾਲ ਸੰਦੇਸ਼ਾਂ ਅਧੀਨ ਸ਼ਤਾਬਦੀ ਸਮਾਰੋਹ ਦੇ ਪੋ੍ਰਗਰਾਮ ਉਲੀਕਣ ਲਈ ਵਿਸ਼ੇਸ਼ ਮੀਟਿੰਗ 2... ਅਗਲੀ ਖ਼ਬਰ ਸੋਸ਼ਲ ਮੀਡੀਆ ਬਣਿਆ ਅੱਤਵਾਦੀਆਂ, ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਦਾ ਹਥਿਆਰ <br/>
Ad Position 24