21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਗਤ ਪੂਰਨ ਸਿੰਘ ਵਲੋਂ ਵਾਤਾਵਰਨ ਸੰਭਾਲ ਸੰਦੇਸ਼ਾਂ ਅਧੀਨ ਸ਼ਤਾਬਦੀ ਸਮਾਰੋਹ ਦੇ ਪੋ੍ਰਗਰਾਮ ਉਲੀਕਣ ਲਈ ਵਿਸ਼ੇਸ਼ ਮੀਟਿੰਗ 28 ਨੂੰ

Ad Position 21
No active advertisement
ਅਜੀਤ ਡੈਸਕ 24-02-2026
ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਵਲੋਂ ਆਪਣੀਆਂ ਲਿਖਤਾਂ ਰਾਹੀਂ ਵਾਤਾਵਰਨ ਦੀ ਸੰਭਾਲ ਲਈ 1927 ਵਿੱਚ ਆਰੰਭ ਕੀਤੀ ਮੁਹਿੰਮ ਨੂੰ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਦੀ ਅਗਵਾਈ ਵਿੱਚ ਵਾਤਾਵਰਨ ਸੰਭਾਲ ਸ਼ਤਾਬਦੀ ਦੇ ਰੂਪ ਵਿੱਚ (1927-2027) ਮਨਾਉਣ ਹਿਤ ਵੱਖ ਵੱਖ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਣੀ ਹੈ | ਸੰਗਰੂਰ ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਅਤੇ ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ ਨੇ ਦੱਸਿਆ ਕਿ ਇਸ ਮੰਤਵ ਲਈ 28 ਫਰਵਰੀ ਸ਼ਾਮ 4 ਵਜੇ ਇੱਕ ਵਿਸ਼ੇਸ਼ ਮੀਟਿੰਗ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਰੱਖੀ ਗਈ ਹੈ | ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਦੱਸਿਆ ਕਿ ਇਸ ਮੌਕੇ ਵਾਤਾਵਰਨ ਪ੍ਰੇਮੀਆਂ , ਬੁੱਧੀਜੀਵੀਆਂ, ਵਿਦਿਆਰਥੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ | ਇਸ ਮੀਟਿੰਗ ਵਿੱਚ ਡਾ: ਇੰਦਰਜੀਤ ਕੌਰ ਸ਼ਤਾਬਦੀ ਸਮਾਰੋਹ ਸਬੰਧੀ ਸਾਰਾ ਸਾਲ ਚੱਲਣ ਵਾਲੇ ਵੱਖ ਵੱਖ ਪ੍ਰੋਗਰਾਮਾਂ, ਵਿਚਾਰ ਗੋਸ਼ਟੀਆਂ, ਪ੍ਰਦਰਸ਼ਨੀਆਂ ਅਤੇ ਸਮਾਜ ਨੂੰ ਸੰਦੇਸ਼ ਦੇਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਵੱਖ ਵੱਖ ਸੁਝਾਵਾਂ ਦੀ ਰੌਸ਼ਨੀ ਵਿੱਚ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | 29 ਮਾਰਚ ਨੂੰ ਆ ਰਹੇ ਸ਼ਾਖਾ ਦੇ ਸਾਲਾਨਾ ਸਥਾਪਨਾ ਦਿਵਸ ਸਬੰਧੀ ਵੀ ਵਿਚਾਰ ਵਟਾਂਦਰਾ ਹੋਵੇਗਾ | ਇਸ ਮੌਕੇ ਤੇ ਸ਼ਾਖਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਪਿ੍ੰਸੀਪਲ ਬਲਵੰਤ ਸਿੰਘ, ਜਰਨੈਲ ਸਿੰਘ ਅਕੋਈ, ਪਿ੍ੰਸੀਪਲ ਡਾ ਇਕਬਾਲ ਸਿੰਘ ਸਕਰੌਦੀ, ਗੁਰਮੇਲ ਸਿੰਘ ਸਿੱਧੂ, ਰਾਜੇਸ਼ ਗਰਗ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੀਆਂ ਦਲਿਤ ਵਿਰੋਧੀ ਨੀਤੀਆਂ ਬਾਰੇ ਦਲਿਤ ਭਾਈਚਾਰੇ ਨੂੰ ਸੁਚੇਤ ਕੀਤਾ ਜਾਵੇਗਾ-ਛੰਨਾ <br/>
Ad Position 24