ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, 'ਚ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਪ੍ਰੋਫੈਸਰ ਡਾ: ਰਾਜਿੰਦਰ ਸਿੰਘ ਨੇ ਸ਼ਿਰਕਤ ਕੀਤੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਹਰ ਕੌਮ ਨੂੰ ਆਪਣੀ ਬੋਲੀ ਤੇ ਵਿਲੱਖਣ ਪਛਾਣ ਨੂੰ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕਰਦਾ ਹੈ | ਸੰਸਥਾ ਦੇ ਚੇਅਰਮੈਨ ਸ੍ਰੀ ਸੁਖਮੰਦਰ ਸਿੰਘ ਚੱਠਾ ਨੇ ਸਵਾਗਤੀ ਸੰਬੋਧਨ ਵਿਚ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਾਂ-ਬੋਲੀ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ | ਜਿਹੜੀਆਂ ਕੌਮਾਂ ਆਪਣੀ ਬੋਲੀ ਦਾ ਸਤਿਕਾਰ ਨਹੀਂ ਕਰਦੀਆਂ, ਉਹ ਅੰਤ ਵਿਚ ਲੁਪਤ ਹੋ ਜਾਂਦੀਆਂ ਹਨ | ਇਸ ਮੌਕੇ ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਮ.ਡੀ. ਮਨਜੀਤ ਕੌਰ ਚੱਠਾ, ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ, ਪਿ੍ੰਸੀਪਲ ਸ੍ਰੀ ਬਘੇਲ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ, ਪੰਜਾਬੀ ਵਿਭਾਗ ਦੇ ਮੁਖੀ ਪ੍ਰੋ: ਸ਼ੈਲਜਾ ਕੁਮਾਰੀ, ਪ੍ਰੋ: ਲਵਪ੍ਰੀਤ ਸਿੰਘ, ਪ੍ਰੋ: ਹਰਜੀਤ ਕੌਰ, ਪ੍ਰੋ: ਰੌਬਿਨ ਮੰਗਲਾ, ਪ੍ਰੋ: ਸੰਦੀਪ ਕੌਰ, ਪ੍ਰੋ: ਵਰਿੰਦਰ ਕੌਰ, ਪ੍ਰੋ: ਕੁਲਦੀਪ ਸਿੰਘ ਸਮੇਤ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ |