ਬਰਨਾਲਾ, 23 ਫਰਵਰੀ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਵਿਅਕਤੀ ਨੂੰ 195 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਭਿੰਦਾ ਸਿੰਘ ਪੱੁਤਰ ਰਾਜਪਾਲ ਸਿੰਘ ਵਾਸੀ ਬਾਗੜੀਆਂ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 195 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |