21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਕੀਤਾ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 24-02-2026
ਟੱਲੇਵਾਲ, 23 ਫਰਵਰੀ (ਸੋਨੀ ਚੀਮਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਸ੍ਰੀ ਅਨਿਲ ਕੁਮਾਰ ਮੋਦੀ ਦੀ ਰਹਿਨੁਮਾਈ ਹੇਠ ਸੀ.ਟੀ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਕੋਰਸਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਿਦਿਆਰਥੀਆਂ ਨੇ ਬਿਊਟੀ ਅਤੇ ਵੈਲਨੈੱਸ ਸੈਂਟਰ, ਮਕੈਨੀਕਲ ਅਤੇ ਵੈਲਡਿੰਗ ਲੈਬਜ਼, ਏ.ਆਈ ਅਤੇ ਰੋਬੋਟਿਕਸ ਲੈਬ ਅਤੇ ਲਾਅ ਵਿਭਾਗ ਦਾ ਦੌਰਾ ਕੀਤਾ | ਯੂਨੀਵਰਸਿਟੀ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਵਿਕਲਪਾਂ ਅਤੇ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਅਧਿਆਪਕਾ ਸ੍ਰੀਮਤੀ ਪਾਇਲ ਗਰਗ, ਸ੍ਰੀਮਤੀ ਰੇਣੂ ਗਰਗ, ਡਾ: ਜਤਿੰਦਰ ਜੋਸ਼ੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਮਿੰਨੀ ਸਹਾਰਾ ਕਲੱਬ ਨੇ ਲਾਵਾਰਸ ਲਾਸ਼ ਦਾ ਕੀਤਾ ਸਸਕਾਰ <br/>
Ad Position 24