21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜ਼ਮੀਨੀ ਰਿਕਾਰਡ ਦੀ ਸਾਜਿਸ਼ ਤਹਿਤ ਛੇੜਛਾੜ ਦੇ ਇਨਸਾਫ਼ ਲਈ ਭਾਕਿਯੂ ਕਾਦੀਆਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 24-02-2026
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਰਨਾਲਾ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ | ਯੂਨੀਅਨ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਕਾਲੇਕੇ ਨੇ ਦੱਸਿਆ ਕਿ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਜੱਥੇਬੰਦੀ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਦੇ ਜ਼ਮੀਨੀ ਰਿਕਾਰਡ ਨਾਲ ਗੰਭੀਰ ਸਾਜ਼ਿਸ਼ ਤਹਿਤ ਛੇੜਛਾੜ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇੰਤਕਾਲ ਨੰਬਰ 2755 ਪਿੰਡ ਰਾਜਗੜ੍ਹ ਤਹਿਸੀਲ ਧਨੌਲਾ (ਬਰਨਾਲਾ) ਪਹਿਲਾਂ ਕਾਨੂੰਨੀ ਤੌਰ 'ਤੇ ਮਨਜ਼ੂਰ ਕੀਤਾ ਗਿਆ ਸੀ | ਪ੍ਰੰਤੂ ਬਾਅਦ ਵਿਚ ਵਿਭਾਗੀ ਪੱਧਰ 'ਤੇ ਗੰਭੀਰ ਸਾਜ਼ਿਸ਼ ਤਹਿਤ ਇਸ ਨੂੰ ਗੈਰਕਾਨੂੰਨੀ ਅਤੇ ਬਿਨਾਂ ਢੁਕਵੇਂ ਕਾਰਨ ਮੁਤਨਾਜਾ ਦਰਜ ਕਰ ਦਿੱਤਾ ਗਿਆ | ਆਗੂਆਂ ਨੇ ਮੰਗ ਕੀਤੀ ਕਿ ਇੰਤਕਾਲ ਨੂੰ ਕਾਨੂੰਨ ਅਨੁਸਾਰ ਦਰੁਸਤ ਕੀਤਾ ਜਾਵੇ ਅਤੇ ਜੋ ਅਧਿਕਾਰੀ ਇਸ ਅਪਰਾਧ ਵਿਚ ਸ਼ਾਮਿਲ ਹਨ ਉਨ੍ਹਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਇਸ ਸਾਰੀ ਸਾਜ਼ਿਸ਼ ਵਿਚ ਦੋਸ਼ੀ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਜਥੇਬੰਦੀ ਵਲੋਂ ਡੀ.ਸੀ. ਕੰਪਲੈਕਸ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਅਜੈਬ ਸਿੰਘ ਰਾਜਗੜ੍ਹ, ਸ਼ਿੰਗਾਰਾ ਸਿੰਘ ਰਾਜਗੜ੍ਹ, ਅਜੈਬ ਸਿੰਘ ਰਾਜਗੜ੍ਹ, ਗੁਰਚਰਨ ਸਿੰਘ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਵੇਕ ਕੁਮਾਰ ਮੋਦੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ <br/>
Ad Position 24