ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-2022 ਬੈਚ ਦੇ ਨੌਜਵਾਨ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਉਪ-ਮੰਡਲ ਮੈਜਿਸਟਰੇਟ ਆਦਮਪੁਰ ਵਜੋਂ ਆਪਣੀਆਂ ਪ੍ਰਸ਼ਾਸਨਿਕ ਸੇਵਾਵਾਂ ਨਿਭਾ ਰਹੇ ਸਨ | ਸ੍ਰੀ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਨਿਰਵਿਘਨ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿਚ ਜ਼ਮੀਨੀ ਪੱਧਰ 'ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਹਰ ਇੱਕ ਯੋਗ ਲਾਭਪਾਤਰੀ ਤੱਕ ਇਸ ਦਾ ਬਣਦਾ ਲਾਭ ਪਹੁੰਚ ਸਕੇ |