21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਮੀਤ ਸਿੰਘ ਮਾਹਮਦਪੁਰ ਸਾਥੀਆਂ ਸਮੇਤ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 24-02-2026
ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਗੁਰਮੀਤ ਸਿੰਘ ਮਾਹਮਦਪੁਰ ਸਾਬਕਾ ਮੈਂਬਰ ਰੇਲਵੇ ਬੋਰਡ ਨੇ ਆਪਣੇ ਸਾਥੀਆਂ ਸਮੇਤ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਾ ਪੱਲਾ ਫੜ ਲਿਆ | ਇਸ ਸਮੇਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਇੰਚਾਰਜ ਜਥੇਦਾਰ ਹਮੀਦੀ ਨੇ ਕਿਹਾ ਕਿ ਜਥੇਦਾਰ ਮਾਹਮਦਪੁਰਾ ਤੇ ਉਸ ਦੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਿਰੋਪਾਉ ਦੇ ਕੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਇਸ ਸਮੇਂ ਜਥੇਦਾਰ ਹਮੀਦੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਗੁਰਮੀਤ ਸਿੰਘ ਮਾਹਮਦਪੁਰ ਨਾਲ ਚੇਅਰਮੈਨ ਨਿਰਭੈ ਸਿੰਘ, ਜ਼ੈਲਦਾਰ ਬਲਿਹਾਰ ਸਿੰਘ, ਪੰਚ ਬਲਵਿੰਦਰ ਸਿੰਘ ਆਦਿ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਐਡਵੋਕੇਟ ਸੁਖਪਾਲ ਸਿੰਘ ਖਡਿਆਲ, ਸਰਕਲ ਜਥੇਦਾਰ ਜਗਦੇਵ ਸਿੰਘ ਬਦੇਸ਼ਾ, ਕਾਰੋਬਾਰੀ ਰੁਪਿੰਦਰ ਸਿੰਘ ਧਾਲੀਵਾਲ, ਸਿਮਰਜੀਤ ਸਿੰਘ ਭੋਤਨਾ, ਬਲਵਿੰਦਰ ਸਿੰਘ ਭੋਤਨਾ, ਆਦਿ ਤੋ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ ਅਗਲੀ ਖ਼ਬਰ ਸ਼ਿਵ ਧਾਮ ਕੁਟੀਆ ਵਿਖੇ ਸੁਆਮੀ ਗੰਗਾ ਨੰਦ ਦੀ ਬਰਸੀ ਸ਼ਰਧਾਪੂਰਵਕ ਮਨਾਈ <br/>
Ad Position 24