21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

2023 ਬੈਚ ਦੀ ਆਈ.ਏ.ਐਸ. ਅਧਿਕਾਰੀ ਕਿ੍ਤਿਕਾ ਗੋਇਲ ਨੇ ਸੰਭਾਲਿਆ ਐਸ.ਡੀ.ਐਮ. ਮਹਿਲ ਕਲਾਂ ਦਾ ਚਾਰਜ

Ad Position 21
No active advertisement
ਅਜੀਤ ਡੈਸਕ 24-02-2026
ਮਹਿਲ ਕਲਾਂ, 23 ਫ਼ਰਵਰੀ (ਅਵਤਾਰ ਸਿੰਘ ਅਣਖੀ)-2023 ਬੈਚ ਦੀ ਆਈ.ਏ.ਐਸ. ਅਧਿਕਾਰੀ ਮੈਡਮ ਕਿ੍ਤਿਕਾ ਗੋਇਲ ਨੇ ਅੱਜ ਸਬ-ਡਵੀਜ਼ਨ ਮਹਿਲ ਕਲਾਂ ਦੇ ਨਵੇਂ ਐਸ.ਡੀ.ਐਮ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਬਤੌਰ ਐਸ.ਡੀ.ਐਮ. ਬਲਾਚੌਰ (ਜ਼ਿਲ੍ਹਾ ਨਵਾਂਸ਼ਹਿਰ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਪੰਜਾਬ ਸਰਕਾਰ ਵਲੋਂ ਮਹਿਲ ਕਲਾਂ ਵਿਖੇ ਤਾਇਨਾਤ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਦੀ ਬਦਲੀ ਹੋਣ ਉਪਰੰਤ ਮੈਡਮ ਗੋਇਲ ਦੀ ਨਿਯੁਕਤੀ ਕੀਤੀ ਹੈ | ਜ਼ਿਕਰਯੋਗ ਹੈ, ਕਿ ਉਨ੍ਹਾਂ ਦੇ ਪਤੀ 2023 ਬੈਚ ਦੀ ਆਈ.ਏ.ਐਸ. ਆਯੂਸ਼ ਗੋਇਲ ਪਹਿਲਾਂ ਹੀ ਸਤੰਬਰ 2025 ਤੋਂ ਜ਼ਿਲ੍ਹੇ ਦੀ ਸਬ-ਡਵੀਜ਼ਨ ਤਪਾ ਵਿਖੇ ਬਤੌਰ ਐਸ.ਡੀ.ਐਮ. ਸੇਵਾਵਾਂ ਨਿਭਾ ਰਹੇ ਹਨ | ਅੱਜ ਮਹਿਲ ਕਲਾਂ ਵਿਖੇ ਅਹੁਦਾ ਸੰਭਾਲਣ ਉਪਰੰਤ ਮੈਡਮ ਕਿ੍ਤਿਕਾ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਬਰਨਾਲਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਮਹਿਲ ਕਲਾਂ ਵਿਚ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਸ਼ਿਕਾਇਤ ਦਾ ਨਿਪਟਾਰਾ ਨਿਯਮਾਂ ਅਨੁਸਾਰ ਸਮੇਂ ਸਿਰ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਰੈਵੀਨਿਊ, ਕਾਨੂੰਨ-ਵਿਵਸਥਾ, ਸਮਾਜਿਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ | ਇਸ ਮੌਕੇ ਸਬ-ਡਵੀਜ਼ਨ ਦਫ਼ਤਰ ਦੇ ਸਮੂਹ ਸਟਾਫ਼ ਵਲੋਂ ਨਵੇਂ ਆਏ ਅਧਿਕਾਰੀ ਦਾ ਨਿੱਘਾ ਸਵਾਗਤ ਕੀਤਾ ਗਿਆ | ਸੁਪਰਡੈਂਟ ਹਰਵਿੰਦਰ ਸਿੰਘ ਕੁਤਬਾ, ਰੀਡਰ ਗੁਰਮੀਤ ਕੌਰ ਖ਼ਿਆਲੀ, ਮਨਜੀਤ ਸਿੰਘ ਭੈਣੀ, ਕਰਮਜੀਤ ਸਿੰਘ ਅਤੇ ਗੋਪਾਲ ਸੰਗਰੂਰ ਦੀ ਅਗਵਾਈ ਹੇਠ ਸਟਾਫ਼ ਨੇ ਮੈਡਮ ਗੋਇਲ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਨੂੰ ਆਖਿਆ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਵਲੋਂ 26ਵਾਂ ਰਾਜ ਪੱਧਰੀ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਅਗਲੀ ਖ਼ਬਰ ਪਿੰਡ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ
Ad Position 24