21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪਾਰਕ ਦੀ ਉਸਾਰੀ ਲਈ ਪਿੰਡ ਸਹਿਜੜਾ ਵਿਖੇ ਪੁਲਿਸ ਸੁਰੱਖਿਆ ਹੇਠ ਪੰਚਾਇਤੀ ਜ਼ਮੀਨ ਤੋਂ ਹਟਾਏ ਨਾਜਾਇਜ਼ ਕਬਜ਼ੇ <br/>

Ad Position 21
No active advertisement
ਅਜੀਤ ਡੈਸਕ 24-02-2026
ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਪੁਲਿਸ ਫੋਰਸ ਸਮੇਤ ਪਹੁੰਚ ਕੇ ਪਾਰਕ ਦੇ ਨਿਰਮਾਣ 'ਚ ਅੜਿੱਕਾ ਬਣ ਰਹੇ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ | ਅੱਜ ਸਵੇਰੇ ਹੀ ਤਹਿਸੀਲਦਾਰ ਅਰਵਿੰਦਰ ਸਿੰਘ, ਬੀ.ਡੀ.ਪੀ.ਓ. ਬਨਦੀਪ ਸਿੰਘ, ਡੀ.ਐਸ.ਪੀ. ਬਲਜੀਤ ਸਿੰਘ ਢਿੱਲੋਂ ਅਤੇ ਐਸ.ਐਚ.ਓ. ਸਰਬਜੀਤ ਸਿੰਘ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਟੀਮਾਂ ਜੇ.ਸੀ.ਬੀ. ਮਸ਼ੀਨਾਂ ਲੈ ਕੇ ਮੌਕੇ 'ਤੇ ਪਹੁੰਚੀਆਂ | ਅਧਿਕਾਰੀਆਂ ਦੀ ਮੌਜੂਦਗੀ ਵਿਚ ਪੰਚਾਇਤੀ ਜਗ੍ਹਾ 'ਤੇ ਲੋਕਾਂ ਵਲੋਂ ਬਣਾਏ ਗਏ ਵਾੜੇ, ਰੂੜੀਆਂ ਅਤੇ ਹੋਰ ਅਸਥਾਈ ਉਸਾਰੀਆਂ ਨੂੰ ਮਸ਼ੀਨਾਂ ਦੀ ਮਦਦ ਨਾਲ ਢਾਹ ਕੇ ਜਗ੍ਹਾ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾ ਲਿਆ ਗਿਆ | ਬੀ.ਡੀ.ਪੀ.ਓ. ਮਹਿਲ ਕਲਾਂ ਬਨਦੀਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਜਾਇਜ਼ ਕਬਜ਼ੇ ਕਾਰਨ ਪਾਰਕ ਦੀ ਉਸਾਰੀ ਦਾ ਪ੍ਰੋਜੈਕਟ ਲੰਮੇ ਸਮੇਂ ਤੋਂ ਅਧੂਰਾ ਪਿਆ ਸੀ ਅਤੇ ਪਿੰਡ ਦੇ ਵਿਕਾਸ ਵਿਚ ਰੁਕਾਵਟ ਆ ਰਹੀ ਸੀ | ਉਨ੍ਹਾਂ ਸਪਸ਼ਟ ਕੀਤਾ ਕਿ ਹੁਣ ਜਗ੍ਹਾ ਦੀ ਸਫ਼ਾਈ ਹੋ ਚੁੱਕੀ ਹੈ ਅਤੇ ਬਹੁਤ ਜਲਦ ਇੱਥੇ ਪਾਰਕ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਜਾਵੇਗਾ, ਜਦਕਿ ਡੀ.ਐਸ.ਪੀ. ਬਲਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਸਾਰੀ ਪ੍ਰਕਿਰਿਆ ਅਮਨ-ਅਮਾਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈ ਹੈ | ਦੂਜੇ ਪਾਸੇ, ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਆਲੇ-ਦੁਆਲੇ ਰਹਿਣ ਵਾਲੇ ਪਰਿਵਾਰਾਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ | ਪ੍ਰਭਾਵਿਤ ਪਰਿਵਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਸ ਨੂੰ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ | ਜਸਵੀਰ ਸਿੰਘ ਸੀਰਾ, ਪ੍ਰੇਮ ਸਿੰਘ ਸਹਿਜੜਾ ਅਤੇ ਹੋਰਨਾਂ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਗ਼ਰੀਬਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਦਕਿ ਪਿੰਡਾਂ ਵਿਚ ਧਨਾਢ ਲੋਕਾਂ ਵਲੋਂ ਦੱਬੀਆਂ ਸਰਕਾਰੀ ਜ਼ਮੀਨਾਂ ਵੱਲ ਕੋਈ ਅੱਖ ਚੁੱਕ ਕੇ ਵੀ ਨਹੀਂ ਦੇਖਦਾ | ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਪਿੰਡਾਂ ਵਿਚ ਬਣੇ ਪਾਰਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ ਅਤੇ ਉਹ ਸਿਰਫ਼ ਨਸ਼ੇੜੀਆਂ ਦੇ ਅੱਡੇ ਬਣ ਕੇ ਰਹਿ ਗਏ ਹਨ, ਜਿਸ ਕਾਰਨ ਨਵੇਂ ਪਾਰਕ ਦੀ ਕੋਈ ਲੋੜ ਨਹੀਂ ਸੀ ਕਿਉਂਕਿ ਇਸ ਜਗ੍ਹਾ ਨੂੰ ਦਰਜਨਾਂ ਪਰਿਵਾਰ ਆਪਣੇ ਪਸ਼ੂਆਂ ਦੇ ਵਾੜੇ ਅਤੇ ਕੂੜੇ-ਕਰਕਟ ਲਈ ਵਰਤ ਰਹੇ ਸਨ | ਬੀਬੀ ਰਮਨਦੀਪ ਕੌਰ, ਕਰਮਜੀਤ ਕੌਰ ਅਤੇ ਗੁਰਦਰਸ਼ਨ ਸਿੰਘ ਸਮੇਤ ਕਈ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਨੇ ਇਹ ਜਗ੍ਹਾ ਖ਼ਾਲੀ ਕਰਵਾਈ ਹੈ ਤਾਂ ਉਨ੍ਹਾਂ ਨੂੰ ਰੂੜੀਆਂ ਅਤੇ ਪਸ਼ੂਆਂ ਦੇ ਬੰਨ੍ਹਣ ਲਈ ਕੋਈ ਬਦਲਵੀਂ ਜਗ੍ਹਾ ਤੁਰੰਤ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ ਅਗਲੀ ਖ਼ਬਰ ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਵਲੋਂ 26ਵਾਂ ਰਾਜ ਪੱਧਰੀ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ
Ad Position 24