ਹੰਡਿਆਇਆ, 24 ਫਰਵਰੀ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਪੁਲਿਸ ਵਲੋਂ ਇਕ ਔਰਤ ਨੂੰ 6 ਗ੍ਰਾਮ ਹੈਰੋਇਨ ਤੇ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਹੌਲਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਹੰਡਿਆਇਆ ਦੇ ਯੱਕਾਖਾਨਾ ਚੌਕ 'ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਇਸੇ ਦੌਰਾਨ ਮੁਖ਼ਬਰ ਦੀ ਇਤਲਾਹ ਮਿਲੀ ਕਿ ਮਲਕੀਤ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਕਿਲ੍ਹਾ ਪੱਤੀ ਹੰਡਿਆਇਆ ਜੋ ਕਿ ਬਾਹਰੋਂ ਨਸ਼ੀਲਾ ਪਦਾਰਥ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦਾ ਧੰਦਾ ਕਰਦੀ ਹੈ, ਜੋ ਕਿ ਅੱਜ ਵੀ ਵੇਚਣ ਦੀ ਫ਼ਿਰਾਕ ਵਿਚ ਹੈ ਤਾਂ ਪੁਲਿਸ ਨੇ ਉਸ ਦੇ ਘਰ ਰੇਡ ਕੀਤੀ ਤਾਂ ਮਲਕੀਤ ਕੌਰ ਨੂੰ 6 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਰੰਗ ਚਿੱਟਾ ਬਰਾਮਦ ਕਰ ਕੇ ਮਾਮਲਾ ਦਰਜ ਕਰ ਦਿੱਤਾ ਹੈ | ਇਸ ਮੌਕੇ ਮਨਪ੍ਰੀਤ ਸਿੰਘ, ਅਮਨਦੀਪ ਕੌਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |