08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬਰਨਾਲਾ ਵਿਚ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਹੋਇਆ ਆਗਾਜ਼

Ad Position 21
No active advertisement
ਅਜੀਤ ਡੈਸਕ 25-02-2026
ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸਵੈ ਸਹਾਇਤਾ ਗਰੁੱਪਾਂ ਖ਼ਾਸ ਕਰ ਕੇ ਉੱਦਮੀ ਅÏਰਤਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਮੰਚ ਮੁਹੱਈਆ ਕਰਾਉਣ ਲਈ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਗਾਜ਼ ਅੱਜ ਇੱਥੋਂ ਦੀ ਅਨਾਜ ਮੰਡੀ ਵਿਚ ਕੀਤਾ ਗਿਆ ਜਿਸ ਦਾ ਉਦਘਾਟਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾ ਉੱਦਮੀਆਂ ਤੇ ਸ਼ਿਲਪਕਾਰਾਂ ਵਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ ਹੈ | ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵਲੋਂ ਇਹ ਮੇਲਾ 26 ਫਰਵਰੀ ਤੱਕ ਜਾਰੀ ਰਹੇਗਾ ਜੋ ਕਿ ਬਰਨਾਲਾ ਵਿਚ ਕੀਤੀ ਇੱਕ ਵੱਖਰੀ ਅਤੇ ਅਹਿਮ ਪਹਿਲ ਹੈ | ਇਸ ਮੇਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਉੱਦਮੀ ਗਰੁੱਪ ਆਪਣੇ ਉਤਪਾਦ ਲੈ ਕੇ ਪੁੱਜੇ ਹਨ | ਇਸ ਮੌਕੇ ਉਨ੍ਹਾਂ ਸਵੈ ਸਹਾਇਤਾ ਪ੍ਰਾਪਤ ਗਰੁੱਪਾਂ ਵਲੋਂ ਬਣਾਈਆਂ ਵਸਤਾਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਸਟਾਲਾਂ ਦਾ ਦੌਰਾ ਕੀਤਾ | ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਸ ਮੇਲੇ ਵਿਚ ਸੈੱਲਫ਼ ਹੈਲਪ ਗਰੁੱਪਾਂ ਨੂੰ ਮੁਫ਼ਤ ਸਟਾਲਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਕਿ ਉਹ ਆਪਣੇ ਉਤਪਾਦਾਂ ਦੀ ਵਿਕਰੀ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਵੱਖ-ਵੱਖ ਤਰ੍ਹਾਂ ਦੇ ਹੱਥੀਂ ਬਣੇ ਉਤਪਾਦਾਂ, ਪੇਂਡੂ ਅਤੇ ਸਭਿਆਚਾਰਕ ਸਮਾਨ, ਖਾਣ ਪੀਣ ਦੇ ਸਟਾਲ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਰੋਜ਼ਾਨਾ ਸ਼ਾਮ ਨੂੰ ਕਲਾਕਾਰ ਆਪਣੀ ਕਲਾ ਦੀ ਮੁਜ਼ਾਹਰਾ ਕਰਨਗੇ ਅਤੇ ਰੋਜ਼ਾਨਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਪੇਸ਼ਕਾਰੀਆਂ ਦੇਣਗੇ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਨੀਤਇੰਦਰ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਜ਼ਿਲ੍ਹਾ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ, ਹਰਵਿੰਦਰ ਰੋਮੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭੰਗੂ ਨੇ ਅੰਦਰਲੀ ਅਨਾਜ ਮੰਡੀ 'ਚ ਅਧੂਰੀ ਪਈ ਸੜਕ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ 'ਆਪ' ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਅੱਜ ਪੰਜਾਬ ਦਾ ਹਰ ਵਰਗ ਤੰਗ-ਜਥੇ: ਹਮੀਦੀ <br/>
Ad Position 24