ਰੂੜੇਕੇ ਕਲਾਂ, 24 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਵਿਚ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਰੈਲੀ ਦੀ ਤਿਆਰੀ 'ਚ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪਿੰਡ ਭੈਣੀ ਫੱਤਾ ਵਿਖੇ ਮੀਟਿੰਗ ਕਰ ਕੇ ਪਿੰਡ ਵਾਸੀਆਂ ਨੂੰ ਰੈਲੀ 'ਚ ਪਹੁੰਚਣ ਲਈ ਪ੍ਰੇਰਿਤ ਕੀਤਾ | ਰੈਲੀ ਨੂੰ ਸੰਬੋਧਨ ਕਰਦਿਆਂ ਧੌਲਾ ਨੇ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ. ਸਰਕਾਰ ਵਲੋਂ ਮਗਨਰੇਗਾ ਕਾਨੂੰਨ 'ਚ ਬਦਲਾਅ ਕਰ ਕੇ ਦੇਸ਼ ਦੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਕੇਂਦਰ ਸਰਕਾਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਸ੍ਰੀ ਰਾਹੁਲ ਗਾਂਧੀ ਵਲੋਂ ਦੇਸ਼ ਭਰ ਵਿਚ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ | ਉਨ੍ਹਾਂ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਰੈਲੀ 'ਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਕਾਂਗਰਸੀ ਵਰਕਰ ਅਹੁਦੇਦਾਰ ਹਾਜ਼ਰ ਸਨ |