ਤਪਾ ਮੰਡੀ, 24 ਫਰਵਰੀ (ਵਿਜੇ ਸ਼ਰਮਾ)-ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਲੋਂ ਵਧੀਆ ਕੰਮ ਕਰਨ ਵਾਲਿਆਂ ਨੂੰ ਪਦ ਉੱਨਤ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਨਗਰ ਕੌਂਸਲ ਤਪਾ ਦੇ ਕਲਰਕ ਅਮਨਦੀਪ ਸ਼ਰਮਾ ਨੂੰ ਤਰੱਕੀ ਦੇ ਕੇ ਸਹਾਇਕ ਇੰਜੀਨੀਅਰ ਕਲੈਰੀਕਲ ਪਦ ਉੱਨਤ ਕੀਤਾ ਹੈ | ਜਿਸ 'ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਡਾ: ਸੋਨਿਕਾ ਬਾਂਸਲ, ਡਾ: ਬਾਲ ਚੰਦ ਬਾਂਸਲ ਤੋਂ ਇਲਾਵਾ ਸਫ਼ਾਈ ਸੇਵਕਾਂ ਨੇ ਅਮਨਦੀਪ ਸ਼ਰਮਾ ਦਾ ਦਫ਼ਤਰ ਪਹੁੰਚਣ 'ਤੇ ਹਾਰ ਪਾ ਕੇ ਨਿੱਘਾ ਸਵਾਗਤ ਕਰਦਿਆਂ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਧਰਮਪਾਲ ਸ਼ਰਮਾ, ਰਣਜੀਤ ਸਿੰਘ ਲਾਡੀ, ਹਰਦੀਪ ਸਿੰਘ ਪੁਰਬਾ, ਦੀਪਕ ਗੱਗ, ਹਰਦੀਪ ਸਿੰਘ ਦੀਪਾ, ਗੁਰਦੀਪ ਸਿੰਘ ਬਰਾੜ, ਤਾਰੀ ਸਿੰਘ, ਬੂਟਾ ਸਿੰਘ, ਤਰਸੇਮ ਚੰਦ, ਨਰਿੰਦਰ ਸਿੰਘ, ਸੁਰੇਸ਼ ਚੰਦੇਲ, ਰਫ਼ੀ ਕੁਮਾਰ, ਵਿਜੇ ਕੁਮਾਰ, ਮੱਖਣ ਸਿੰਘ, ਜਗਦੇਵ ਕੁਮਾਰ ਆਦਿ ਹਾਜ਼ਰ ਸਨ |