ਹੰਡਿਆਇਆ, 24 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਬਰਨਾਲਾ ਵਲੋਂ 26ਵਾਂ ਰਾਜ ਪੱਧਰੀ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਗਮ ਵਿਚ ਭਾਗ ਲਿਆ | ਜਿਸ ਵਿਚ ਚੌਥੀ ਤੇ ਪੰਜਵੀਂ ਦੀਆਂ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਹੋਣਹਾਰ ਵਿਦਿਆਰਥਣਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਫਾਊਾਡਰ ਕੁਲਵੰਤ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |